ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫਤਾਰ

TeamGlobalPunjab
2 Min Read

ਲੁਧਿਆਣਾ- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ‘ਤੇ ਧਾਰਾ 307 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੀਤੀ ਰਾਤ ਲੁਧਿਆਣਾ ਦੇ ਆਤਮਾ ਨਗਰ ਵਿੱਚ 2 ਗੁੱਟਾਂ ਵਿੱਚ ਝੜਪ ਹੋਈ ਸੀ। ਦੱਸ ਦੇਈਏ ਬੀਤੀ ਰਾਤ ਆਤਮ ਨਗਰ ਵਿਚ ਕਾਂਗਰਸ ਵਰਕਰਾਂ ‘ਤੇ ਬੈਂਸ ਸਮਰਥਕਾਂ ਵਿੱਚ ਹੋਈ ਝੜਪ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ। ਬੈਂਸ ਅਤੇ ਉਨ੍ਹਾਂ ਦੇ ਬੇਟੇ ਸਮੇਤ ਲੋਕ ਇਨਸਾਫ ਪਾਰਟੀ ਦੇ 28 ਵਰਕਰਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿੱਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਧਰ ਲੋਕ ਇਨਸਾਫ ਪਾਰਟੀ ਨੇ ਇਸ ਨੂੰ ਪੁਲਿਸ ਦੀ ਇੱਕ ਤਰਫਾ ਕਾਰਵਾਈ ਦੱਸਿਆ ਹੈ। ਪਾਰਟੀ ਨੇ ਦੋਸ਼ ਲਗਾਇਆ ਕਿ ਪਹਿਲਾਂ ਵਰਕਰਾਂ ਵਲੋਂ ਝੜਪ ਲਈ ਉਕਸਾਇਆ ਗਿਆ ਸੀ, ਜਦਕਿ ਹੁਣ ਪੁਲਿਸ ਨੇ ਇੱਕ ਤਰਫਾ ਕਾਰਵਾਈ ਕੀਤੀ ਹੈ। ਦੱਸ ਦੇਈਏ ਇਸ ਝੜਪ ‘ਚ ਤਿੰਨ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਪੰਜ ਵਾਹਨਾਂ ਦੀ ਵੀ ਭੰਨ੍ਹ-ਤੋੜ ਕੀਤੀ ਗਈ।

ਦੂਜੇ ਪਾਸੇ ਕੜਵਾਲ ਨੇ ਆਪਣੇ ਬਿਆਨ ‘ਚ ਕਿਹਾ ਕਿ ਸਾਰਾ ਵਿਵਾਦ ਸਿਮਰਜੀਤ ਸਿੰਘ ਬੈਂਸ ਦੇ ਸਮਰਥਕਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਬੀਤੀ ਰਾਤ ਢਾਬਾ ਰੋਡ ’ਤੇ ਸਥਿਤ ਦਫ਼ਤਰ ‘ਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ ਤਾਂ ਬੈਂਸ ਆਪਣੇ ਲੜਕੇ ਅਤੇ ਸਾਹਮਣੇ ਤੋਂ ਆਏ 50 ਸਮਰਥਕਾਂ ਸਮੇਤ ਉਥੇ ਪਹੁੰਚ ਗਏ ਅਤੇ ਮੇਰੇ ਸਮਰਥਕਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਬੈਂਸ ਦੇ ਸਮਰਥਕਾਂ ਕੋਲ ਡੰਡੇ ਤੇ ਲੋਹੇ ਦੀਆਂ ਰਾਡਾਂ ਸਨ।

- Advertisement -

Share this Article
Leave a comment