ਲੁਧਿਆਣਾ : ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਪਬੀਤੇ ਦਿਨੀਂ ਲੁਧਿਆਣਾ ਦੇ ਏਸੀਪੀ ਉੱਤਰੀ ਦੀ ਰਿਪੋਰਟ ਪਾਜ਼ੇਟਿਵ ਆਈ ਸੀ ਇਸ ਲਈ ਵਿਭਾਗ ਵੱਲੋਂ ਏਸੀਪੀ ਦੇ ਸੰਪਰਕ ‘ਚ ਆਉਣ ਵਾਲੇ ਸਾਰੇ ਵਿਅਕਤੀਆਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਚੋਂ ਤਿੰਨ ਦੀ ਰਿਪੋਰਟ ਪਾਜ਼ਿਟਿਵ ਆਈ ਹੈ।
ਏਸੀਪੀ ਦੀ ਪਤਨੀ, ਇਕ ਸਬ ਇੰਸਪੈਕਟਰ ਤੇ ਇਕ ਕਾਂਸਟੇਬਲ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ ਜੋ ਕਿ ਏਸੀਪੀ ਦਾ ਡਰਾਈਵਰ ਹੈ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਵਿਭਾਗ ਨੇ ਇਨ੍ਹਾਂ ਨੂੰ ਪਹਿਲਾਂ ਹੀ ਕੁਆਰੰਨਟਾਇਨ ਕਰ ਦਿੱਤਾ ਸੀ। ਹੁਣ ਤਕ ਲੁਧਿਆਣਾ ‘ਚ 15 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ ਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।