ਲੁਧਿਆਣਾ ਕੋਰਟ ਕੰਪਲੈਕਸ ‘ਚ ਧਮਾਕਾ ਕਰਨ ਵਾਲੇ ਦੀ ਪੂਰੀ ਕਹਾਣੀ ਆਈ ਸਾਹਮਣੇ

TeamGlobalPunjab
1 Min Read

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਵਿਚ ਬੀਤੇ ਦਿਨ ਹੋਏ ਬਲਾਸਟ ਮਾਮਲੇ ‘ਚ ਮਾਰੇ ਗਏ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਸਾਬਕਾ ਪੁਲਿਸ ਮੁਲਾਜ਼ਮ ਵਜੋਂ ਹੋਈ ਹੈ। ਧਮਾਕੇ ਨੂੰ ਇਸੇ ਬਰਖ਼ਾਸਤ ਪੁਲਿਸ ਮੁਲਾਜ਼ਮ ਵਲੋਂ ਅੰਜਾਮ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਮੁਲਜ਼ਮ ਖੰਨਾ ਦੀ ਪ੍ਰੋਫੈਸਰ ਕਲੋਨੀ ਦਾ ਦੱਸਿਆ ਜਾ ਰਿਹਾ ਹੈ, ਇਸ ਦੌਰਾਨ ਐਨਆਈਏ ਦੀ ਟੀਮ ਨੇ ਬੀਤੀ ਰਾਤ ਖੰਨਾ ਵਿਚ ਵੀ ਛਾਪੇਮਾਰੀ ਕੀਤੀ ਹੈ।

ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਇਕ ਸਿਮ ਅਤੇ ਕੁਝ ਹੋਰ ਸਮਾਨ ਵੀ ਬਰਾਮਦ ਹੋਇਆ ਹੈ। ਮ੍ਰਿਤਕ ਦੀ ਬਾਂਹ ’ਤੇ ਬਣੇ ਟੈਟੂ ਨੇ ਵੀ ਸ਼ਨਾਖ਼ਤ ਕਰਨ ‘ਚ ਮਦਦ ਕੀਤੀ ਹੈ। ਸੂਤਰਾਂ ਮੁਤਾਬਕ ਗਗਨਦੀਪ ਸਿੰਘ ਖੰਨਾ ਸਦਰ ਥਾਣੇ ਵਿਚ ਬਤੌਰ ਮੁਨਸ਼ੀ ਤਾਇਨਾਤ ਸੀ। ਡਰੱਗ ਮਾਫੀਆ ਨਾਲ ਸਬੰਧਾਂ ਕਾਰਨ ਉਸ ਨੂੰ 2019 ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ ਤੇ ਉਸ ਨੇ ਦੋ ਸਾਲ ਜੇਲ੍ਹ ਵੀ ਕੱਟੀ ਹੈ।

- Advertisement -

ਮਿਲੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਨੂੰ ਐਸਟੀਐਫ ਨੇ ਅਗਸਤ 2019 ਵਿਚ 85 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਹ ਇਕ ਔਰਤ ਨਾਲ ਮਿਲ ਕੇ ਨਸ਼ੇ ਦੀ ਤਸਕਰੀ ਕਰਦਾ ਸੀ।

Share this Article
Leave a comment