ਅੰਮ੍ਰਿਤਸਰ : NIA ਨੇ ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਮਾਮਲੇ ‘ਚ 2 ਦੋਸ਼ੀਆਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ।ਇਨ੍ਹਾਂ ਦੋ ਵਿਅਕਤੀਆਂ ਵਿੱਚੋਂ ਇੱਕ ਮੋਗਾ ਦਾ ਰਹਿਣ ਵਾਲਾ ਲਖਬੀਰ ਸਿੰਘ ਰੋਡੇ ਹੈ ਜੋ ਕਿ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ।ਦੂਜਾ ਅੰਮ੍ਰਿਤਸਰ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ ਉਰਫ ਹੈਪੀ , ਜਿਸ ਨੂੰ ਦਸੰਬਰ 2022 ਵਿਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਦਸ ਦਈਏ ਕਿ 23 ਦਸੰਬਰ 2021 ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਅੰਦਰ ਧਮਾਕਾ ਹੋਇਆ ਸੀ। ਜਿਸ ‘ਚ 6 ਦੇ ਕਰੀਬ ਜ਼ਖਮੀ ਅਤੇ ਇਕ ਦੀ ਮੌਤ ਹੋਈ ਸੀ। ਚਾਰਜਸ਼ੀਟ ‘ਚ ਲਖਬੀਰ ਰੋਡੇ ‘ਤੇ ਪਾਕਿਸਤਾਨ ‘ਚ ਬੈਠ ਕੇ ਪੰਜਾਬ ‘ਚ ਬੰਬ ਧਮਾਕੇ ਕਰਨ ਲਈ ਸਰਹੱਦ ਪਾਰ ਤੋਂ ਆਈਈਡੀ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ‘ਤੇ ਪਾਕਿਸਤਾਨੀ ਸਮੱਗਲਰਾਂ ਦੀ ਮਦਦ ਨਾਲ ਡਰੋਨ ਰਾਹੀਂ ਖੇਪ ਭਾਰਤ ਪਹੁੰਚਾਉਣ ਦਾ ਦੋਸ਼ ਲੱਗਿਆ ਹੈ।
NIA ਵਲੋਂ ਵਿਸ਼ੇਸ਼ ਅਦਾਲਤ ਮੋਹਾਲੀ, ਪੰਜਾਬ ਵਿਚ ਦਾਇਰ ਕੀਤੀ ਚਾਰਜਸ਼ੀਟ ਵਿਚ ਦੋਵਾਂ ਨੂੰ ਵਿਸਫੋਟਕ ਪਦਾਰਥ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ 1984 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰਜਸ਼ੀਟ ਕੀਤਾ ਗਿਆ ਸੀ। NIA ਦੀ ਜਾਂਚ ਵਿਚ ਸਾਹਮਣੇ ਆਇਆ ਕਿ ਧਮਾਕਾ ਇੱਕ IED ਧਮਾਕਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.