ਲੁਧਿਆਣਾ : ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਖ਼ਿਲਾਫ਼ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਇਸ ਮਾਮਲੇ ’ਚ ਸੰਜੈ ਸਿੰਘ ਵੱਲੋਂ ਵਾਰ-ਵਾਰ ਅਦਾਲਤ ’ਚ ਪੇਸ਼ ਨਾ ਹੋਣ ਕਾਰਨ ਇਹ ਆਦੇਸ਼ ਦਿੱਤੇ ਗਏ ਹਨ। ਹੁਣ ਸੰਜੈ ਸਿੰਘ ਨੂੰ ਜ਼ਮਾਨਤ ਲੈਣ ਲਈ ਖੁਦ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।