ਲੁਧਿਆਣਾ ਵਿੱਚ ਇੱਕ ਮਹਿਲਾ ਅਧਿਆਪਕ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਅਧਿਆਪਕਾ ਦਾ ਨਾਂ ਜੋਤੀ (22) ਹੈ ਜੋ ਕਿ ਸ਼ਿਮਲਾਪੁਰੀ ਦੇ ਪ੍ਰੀਤ ਨਗਰ ਇਲਾਕੇ ਦੀ ਰਹਿਣ ਵਾਲੀ ਸੀ। ਉਹ ਇਲਾਕੇ ਦੇ ਇੱਕ ਪਲੇ ਸਕੂਲ ਵਿੱਚ ਪੜ੍ਹਾਉਂਦੀ ਸੀ। ਸ਼ੁੱਕਰਵਾਰ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਪ੍ਰੀਤ ਸਿੰਘ ਨਗਰ ਇਲਾਕੇ ‘ਚ ਇਕ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।
ਜਾਂਚ ਅਧਿਕਾਰੀ ਅਨੁਸਾਰ ਮ੍ਰਿਤਕ ਜੋਤੀ ਦੇ ਪਰਿਵਾਰ ਵਿੱਚ ਉਸ ਦੀ ਮਾਂ ਅਤੇ ਦੋ ਵੱਡੇ ਭਰਾ ਹਨ। ਉਸ ਦੇ ਪਿਤਾ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ ਕਿ ਔਰਤ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਹੋ ਸਕਦੀ ਹੈ। ਪੁਲਸ ਮੁਤਾਬਕ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਲਾਸ਼ ਨੂੰ ਦੇਖ ਕੇ ਪੁਲਸ ਨੂੰ ਗਲਾ ਘੁੱਟ ਕੇ ਹੱਤਿਆ ਦਾ ਸ਼ੱਕ ਹੋਇਆ, ਜਿਸ ਸਬੰਧੀ ਪੁਲਸ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਘਟਨਾ ਤੋਂ ਬਾਅਦ ਕੁੜੀ ਦਾ ਭਰਾ ਫਰਾਰ ਹੈ। ਪੁਲਿਸ ਅੱਜ ਪੋਸਟਮਾਰਟਮ ਤੋਂ ਬਾਅਦ ਹੀ ਅਗਲੀ ਕਾਰਵਾਈ ਕਰੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।