ਲੁਧਿਆਣਾ: ਮਾਛੀਵਾੜਾ ਦੇ ਪਿੰਡ ਤੱਖਰਾਂ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਮਾਮਲੇ ਵਿਚ ਵੱਡੀ ਅਪਡੇਟ ਹੈ ਪੁਲਿਸ ਨੇ ਇਸ ਕਤਲ ਦੇ ਮਾਮਲੇ ਵਿੱਚ 5 ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਜਦਕਿ ਹੁਣ ਤੱਕ 4 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸ ਦਈਏ ਕਿ ਪਰਮਿੰਦਰ ਤਿਵਾੜੀ ਉਤੇ ਬੀਤੇ ਦਿਨੀ ਇਕ ਕਾਤਲਾਨਾ ਹਮਲਾ ਹੋਇਆ, ਜਿਸ ਵਿਚ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਤਿਵਾਰੀ ‘ਤੇ ਕੁਹਾੜੀ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਦੋ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਐਤਵਾਰ ਸ਼ਾਮ ਨੂੰ ਪਰਮਿੰਦਰ ਤਿਵਾੜੀ ‘ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਕੁਰਸੀ ‘ਤੇ ਬੈਠੇ ਸਨ । ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।
ਜਾਂਚ ਦੌਰਾਨ ਪਤਾ ਲੱਗਿਆ ਕਿ ਇਸ ਮਾਮਲੇ ‘ਚ ਇਕ ਪਿਤਾ, ਤਿੰਨ ਪੁੱਤਰਾਂ ਅਤੇ ਇੱਕ ਹੋਰ ਵਿਅਕਤੀ ਦੇ ਨਾਮ ਸ਼ਾਮਲ ਕੀਤੇ ਗਏ ਹਨ। ਮੁਲਜ਼ਮਾਂ ਨੂੰ ਕਤਲ ਵਾਲੇ ਦਿਨ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ, ਜਿਨ੍ਹਾਂ ਦੀ ਗ੍ਰਿਫ਼ਤਾਰੀ ਹੁਣ ਦਿਖਾਈ ਗਈ ਹੈ। ਮੁਲਜ਼ਮ ਫੈਕਟਰੀਆਂ ਵਿੱਚ ਮਜ਼ਦੂਰੀ ਕਰਦੇ ਹਨ।
ਪੁਲਿਸ ਨੇ ਖੋਖਰਾਂ ਦੇ ਜੈ ਸਿੰਘ, ਉਸ ਦੇ ਪੁੱਤਰ ਰਵੀ ਕੁਮਾਰ, ਦੂਜੇ ਪੁੱਤਰ ਅਮਰੀਸ਼ ਅਤੇ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਸੁਨੀਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਜੈ ਸਿੰਘ ਦਾ ਤੀਜਾ ਪੁੱਤਰ ਅਤੇ ਮੁੱਖ ਮੁਲਜ਼ਮ ਅਜੈ ਕੁਮਾਰ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਦੱਸਿਆ ਜਾ ਰਿਹਾ ਹੈ ਕਿ ਐਫਆਈਆਰ ਪਰਮਿੰਦਰ ਤਿਵਾਰੀ ਦੇ ਭਤੀਜੇ ਸ਼ਨੀ ਸ਼ਰਮਾ ਦੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਹੈ। ਸ਼ਨੀ ਸ਼ਰਮਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚਾ ਆਪਣੀ ਬਿਲਡਿੰਗ ਦੇ ਬਾਹਰ ਬੈਠੇ ਸਨ ਜਿੱਥੇ ਮੁਲਜ਼ਮਾਂ ਨੇ ਕੁਲਹਾੜੀ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।
ਕਾਂਗਰਸ ਪਾਰਟੀ ਦੇ ਰੋਜ਼ਾ ਗਿੱਲ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਅੱਜ ਕਾਤਲਾਂ ਅਤੇ ਸਾਜ਼ਿਸ਼ਕਰਤਾਵਾਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਬੁੱਧਵਾਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

