ਲੁਧਿਆਣਾ ਦੇ MP ਰਵਨੀਤ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਕੀਤਾ ਨਜ਼ਰਬੰਦ

Rajneet Kaur
2 Min Read

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਵੱਲੋਂ ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਬਿੱਟੂ ਵੱਲੋਂ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਲਗਭਗ 2 ਏਕੜ ਥਾਂ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ ਚੰਡੀਗੜ੍ਹ ਰੋਡ ਤੇ ਡਵੀਜ਼ਨ ਨੰਬਰ 7 ਦੇ ਨਾਲ ਵਰਧਮਾਨ ਮਿਲ ਦੇ ਪਿੱਛੇ ਤਿਆਰ ਕੀਤੇ ਗਏ ਕਮਿਊਨਿਟੀ ਸੈਂਟਰ ਦਾ ਅੱਜ ਦੁਪਹਿਰ 12 ਵਜੇ ਉਦਘਾਟਨ ਕਰਨ ਦਾ ਐਲਾਨ ਕੀਤਾ ਸੀ।ਇਹ ਸੁਨੇਹਾ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਵੱਲੋਂ ਦਿੱਤਾ ਗਿਆ ਸੀ।

ਪੁਲਿਸ ਨੇ ਹਾਲਾਂਕਿ ਇਸ ਬਾਰੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਤੈਨਾਤ ਹਨ। ਦੱਸ ਦਈਏ ਕਿ ਪੁਲਿਸ ਵੱਲੋਂ ਰਵਨੀਤ ਸਿੰਘ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਗਿਆ ਹੈ।

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦਾ ਕਹਿਣਾ ਹੈ ਕਿ ਮੈਂ ਸ਼ਹਿਰ ‘ਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਸਵੇਰੇ ਜਦੋਂ ਉਹ ਘਰੋਂ ਨਿਕਲਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਉਥੇ ਹੀ ਰੋਕ ਲਿਆ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਦੇ ਦਫਤਰ ਨੂੰ ਤਾਲਾ ਲਾਉਣ ਦੇ ਵਿਰੋਧ ਵਿੱਚ ਪੁਲਿਸ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ। ਬਿੱਟੂ ਨੂੰ ਆਪਣੇ ਸਾਥੀ ਕਾਂਗਰਸੀਆਂ ਨਾਲ ਇੱਕ ਦਿਨ ਜੇਲ੍ਹ ਵੀ ਕੱਟਣੀ ਪਈ ਸੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment