ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਨ੍ਹਾਂ ਨੂੰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਾਜ਼ੀਟਿਵ ਪਾਏ ਗਏ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੇ ਮੌਸਮ ‘ਚ ਕਈ ਨੇਤਾ ਕੋਵਿਡ ਦੀ ਲਪੇਟ ‘ਚ ਆ ਰਹੇ ਹਨ। ਬਾਦਲ ਦੇ ਕੋਰੇਨਾ ਪਾਜ਼ੀਟਿਵ ਆਉਣ ਤੋਂ ਬਾਅਦ ਅਕਾਲੀ ਦਲ ਦੀ ਚੋਣ ਮੁਹਿੰਮ ‘ਤੇ ਅਸਰ ਪੈ ਸਕਦਾ ਹੈ। ਬਾਦਲ 95 ਸਾਲ ਦੀ ਉਮਰ ‘ਚ ਵੀ ਦਿਨ-ਰਾਤ ਚੋਣ ਪ੍ਰਚਾਰ ਕਰ ਰਹੇ ਹਨ।
ਹੀਰੋ ਡੀਐਮਸੀ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਆਮ ਟੈਸਟ ਕਰਵਾ ਰਹੇ ਹਾਂ ਅਤੇ ਇਨ੍ਹਾਂ ਟੈਸਟਾਂ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਉਨ੍ਹਾਂ ਦੀ ਸਹੀ ਸਥਿਤੀ ਦਾ ਪਤਾ ਲੱਗ ਸਕੇਗਾ।