ਲੁਧਿਆਣਾ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਸਾਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀਆਂ ਵਰਤੀਆਂ ਜਾ ਰਹੀਆਂ ਹਨ। ਲੁਧਿਆਣਾ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਦੇ ਹੋਏ ਸ਼ਹਿਰ ਦੀਆਂ ਦੋ ਥਾਵਾਂ ‘ਤੇ ਲਾਕਡਾਊਨ ਲਗਾ ਦਿੱਤਾ ਸੀ। ਇਸੇ ਤਹਿਤ ਲੁਧਿਆਣਾ ਤੋਂ ਇੱਕ ਵੱਡੀ ਖਬਰ ਆਈ ਹੈ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਕੋਰੋਨਾ ਵਾਇਰਸ ਨਾਲ ਪਾਜ਼ਿਟਿਵ ਪਾਏ ਗਏ ਹਨ।

ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਰਾਕੇਸ਼ ਅਗਰਵਾਲ ਨੇ ਅਪੀਲ ਕੀਤੀ ਹੈ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ ਉਹ ਆਪਣੀ ਇੱਕ ਵਾਰ ਜਾਂਚ ਜ਼ਰੂਰ ਕਰਵਾਉਣ।

ਬੀਤੇ ਦਿਨੀ ਲੁਧਿਆਣਾ ਪ੍ਰਸ਼ਾਸਨ ਨੇ ਅਰਬਨ ਅਸਟੇਟ ਫੇਜ਼ ਇੱਕ ਅਤੇ ਫੇਸ ਦੋ ਦੁੱਗਰੀ ਵਿਚ ਪੂਰਨ ਲੋਕਡਾਊਨ ਲਗਾ ਦਿੱਤਾ ਹੈ। ਇਨ੍ਹਾਂ ਦੋਵੇਂ ਥਾਵਾਂ ‘ਤੇ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਿਕਲਣ ਤੇ ਪੂਰਨ ਸਖ਼ਤੀ ਲਗਾਈ ਹੋਈ ਹੈ।

Share This Article
Leave a Comment