ਚੰਡੀਗੜ੍ਹ, 28 ਮਾਰਚ: ਲੁਧਿਆਣਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਹੈ। ਕੁਲਦੀਪ ਸਿੰਘ ਚਾਹਲ ਦੀ ਥਾਂ ਹੁਣ ਸਵਪਨ ਸ਼ਰਮਾ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਨੂੰ ਫ਼ਿਰੋਜ਼ਪੁਰ ਰੇਂਜ ਦਾ ਡੀ.ਆਈ.ਜੀ ਨਿਯੁਕਤ ਕੀਤਾ ਗਿਆ ਹੈ