ਲੁਧਿਆਣਾ ਪੁਲਿਸ ਵੱਲੋਂ 12 ਕਰੋੜ ਰੁਪਏ ਦੀ ਹੈਰੋਇਨ ਨਾਲ 2 ਤਸਕਰ ਕਾਬੂ

TeamGlobalPunjab
1 Min Read

ਲੁਧਿਆਣਾ : ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਤਸਕਰਾਂ ਨੂੰ 2 ਕਿੱਲੋ, 400 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ ਜਿਸ ਦੀ ਬਾਜ਼ਾਰ ‘ਚ ਕੀਮਤ 12 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਤਸਕਰਾਂ ਨੂੰ ਥਾਣਾ ਦਰੇਸੀ ਕੋਲੋਂ ਗ੍ਰਿਫਤਾਰ ਕੀਤਾ ਹੈ।

ਮੁਲਜ਼ਮਾਂ ਦੀ ਪਛਾਣ ਸ਼ੁਭਮ ਉਰਫ ਬੰਬ ਅਤੇ ਅਭਿਸ਼ੇਕ ਜੈਨ ਉਰਫ ਲੱਕੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਰਹਿਣ ਵਾਲੇ ਹਨ। ਸ਼ੁਭਮ ਹਾਲ ਹੀ ‘ਚ ਜ਼ਮਾਨਤ ‘ਤੇ ਬਾਹਰ ਆਇਆ ਹੈ ਅਤੇ ਮੁੜ ਤਸਕਰੀ ਕਰਨ ਲੱਗ ਗਿਆ।

- Advertisement -

ਪੁਲਿਸ ਨੇ ਮੁਲਜ਼ਮਾਂ ਨੂੰ ਇੱਕੋ ਕਾਰ ‘ਚੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਾਰ ‘ਚ ਉਹ ਹੈਰੋਇਨ ਅੱਗੇ ਸਪਲਾਈ ਕਰਨ ਚੱਲੇ ਸਨ। ਫਿਲਹਾਲ ਪੁਲਿਸ ਨੇ ਹਾਲੇ ਇਹ ਖੁਲਾਸਾ ਨਹੀਂ ਕੀਤਾ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕਰਨੀ ਸੀ ਉਨ੍ਹਾਂ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਮੁਲਜ਼ਮਾਂ ਤੋਂ ਹੋਰ ਵੀ ਕਈ ਖੁਲਾਸੇ ਹੋ ਸਕਦੇ ਹਨ।

Share this Article
Leave a comment