ਲੁਧਿਆਣਾ: ਲੁਧਿਆਣਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਲੁਧਿਆਣਾ ਦੇ ਜਮਾਲਪੁਰ ਦੇ ਮੁੰਡੀਆ ਇਲਾਕੇ ਵਿੱਚ ਇੱਕ ਤੇਜ਼ ਰਫਤਾਰ ਸਕੂਲੀ ਬੱਸ ਬੱਚਿਆਂ ਨੂੰ ਲਿਜਾਂਦੇ ਸਮੇਂ ਬੇਕਾਬੂ ਹੋ ਕੇ ਪਲਟ ਗਈ। ਬੱਸ ਵਿੱਚ 31 ਬੱਚੇ, ਅਧਿਆਪਕ, ਡਰਾਈਵਰ ਅਤੇ ਕੰਡਕਟਰ ਸਵਾਰ ਸਨ। ਹਾਦਸੇ ‘ਚ ਡਰਾਈਵਰ ਅਤੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਗੰਭੀਰ ਜ਼ਖਮੀ ਕੰਡਕਟਰ ਦੀ ਮੌਤ ਹੋ ਗਈ। ਉਸ ਦੀ ਪਛਾਣ ਹੈਪੀ ਵਾਸੀ ਮੁੰਡੀਆ ਖੁਰਦ ਵਜੋਂ ਹੋਈ ਹੈ। ਇਹ ਹਾਦਸਾ ਸੋਮਵਾਰ ਸ਼ਾਮ ਨੂੰ ਵਾਪਰਿਆ ਸੀ।
ਸੂਚਨਾ ਮਿਲਦੇ ਹੀ ਥਾਣਾ ਜਮਾਲਪੁਰ ਅਤੇ ਚੌਕੀ ਮੁੰਡੀਆ ਕਲਾ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਬੱਚਿਆਂ ਨੂੰ ਸੁਰੱਖਿਅਤ ਥਾਂ ’ਤੇ ਭੇਜ ਦਿੱਤਾ। ਖੁਸ਼ਕਿਸਮਤੀ ਦੀ ਗੱਲ ਇਹ ਹੈ ਕਿ ਹਾਦਸੇ ਵਿੱਚ ਕੋਈ ਵੀ ਬੱਚਾ ਜ਼ਖਮੀ ਨਹੀਂ ਹੋਇਆ ਹੈ। ਹਾਦਸੇ ਦੀ ਸੂਚਨਾ ਸਕੂਲ ਪ੍ਰਸ਼ਾਸਨ ਨੂੰ ਦਿੱਤੀ ਗਈ। ਸਕੂਲ ਪ੍ਰਸ਼ਾਸਨ ਨੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪਰਿਵਾਰ ਵਾਲੇ ਬੱਚਿਆਂ ਨੂੰ ਸਕੂਲ ਤੋਂ ਲੈ ਗਏ।
ਜਾਣਕਾਰੀ ਅਨੁਸਾਰ ਪਿੰਡ ਮੁਡੀਆ ਖੁਰਦ ਦੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿੱਚ 31 ਬੱਚੇ ਸਵਾਰ ਸਨ। ਤੇਜ਼ ਰਫਤਾਰ ਕਾਰਨ ਬੱਸ ਬੇਕਾਬੂ ਹੋ ਕੇ ਪਲਟ ਗਈ। ਬੱਚਿਆਂ ਦੀਆਂ ਚੀਕਾਂ ਸੁਣ ਆਸ-ਪਾਸ ਲੋਕ ਇਕੱਠੇ ਹੋ ਗਏ। ਲੋਕਾਂ ਨੇ ਬੱਚਿਆਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਡਰਾਈਵਰ ਅਤੇ ਕੰਡਕਟਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਜਿੱਥੇ ਕੰਡਕਟਰ ਹੈਪੀ ਦੀ ਮੌਤ ਹੋ ਗਈ। ਥਾਣਾ ਜਮਾਲਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।