ਲੁਧਿਆਣਾ: ਲੁਧਿਆਣਾ ਦੇ ਨੂਰਵਾਲਾ ਰੋਡ ’ਤੇ ਸੰਨਿਆਸ ਨਗਰ ਵਿਖੇ ਬੁੱਧਵਾਰ ਰਾਤ ਨੂੰ ਦੇਸੀ ਸ਼ਰਾਬ ਪੀਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ। ਪਰਿਵਾਰਾਂ ਨੂੰ ਸ਼ੱਕ ਹੈ ਕਿ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਸੀ।
ਆਪ ਵਿਧਾਇਕ ਅਸ਼ੋਕ ਪਰਾਸ਼ਰ ਨੇ ਕਿਹਾ ਕਿ ਤਿੰਨ ਲੋਕਾਂ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਬਹੁਤ ਹੀ ਗੰਭੀਰ ਮਾਮਲਾ ਹੈ। ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸਤਦਾਨਾਂ ਨੂੰ ਇਸ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਵਿਧਾਇਕ ਨੇ ਦੱਸਿਆ ਕਿ ਪਹਿਲਾਂ ਵੀ ਜ਼ਹਿਰੀਲੀ ਸ਼ਰਾਬ ਨਾਲ ਸੈਂਕੜੇ ਲੋਕ ਮਰ ਚੁੱਕੇ ਹਨ। ਜੇਕਰ ਪੁਰਾਣੀਆਂ ਸਰਕਾਰਾਂ ਨੇ ਸਿਟਿੰਗ ਜੱਜਾਂ ਤੋਂ ਜਾਂਚ ਕਰਵਾਈ ਹੁੰਦੀ, ਤਾਂ ਅੱਜ ਇਹ ਹਾਲਾਤ ਨਾ ਹੁੰਦੇ। ਇਹ ਇੱਕ ਦੁਖਦਾਈ ਘਟਨਾ ਹੈ।
ਸ਼ਰਾਬ ਪੀਣ ਤੋਂ ਬਾਅਦ ਤਿੰਨੇ ਬੇਹੋਸ਼
ਮ੍ਰਿਤਕਾਂ ਦੀ ਪਛਾਣ ਸੰਨਿਆਸ ਨਗਰ ਦੇ 40 ਸਾਲ ਦੇ ਰਿੰਕੂ, ਦੇਬੀ ਅਤੇ ਮੰਗੂ ਵਜੋਂ ਹੋਈ ਹੈ। ਰਿੰਕੂ ਦੇ ਪਰਿਵਾਰ ਨੇ ਦੱਸਿਆ ਕਿ ਉਹ ਅਤੇ ਦੋ ਹੋਰ ਲੋਕ ਸੰਨਿਆਸ ਨਗਰ ਦੇ ਸਰਕਾਰੀ ਸਕੂਲ ਨੇੜੇ ਖਾਲੀ ਪਲਾਟ ’ਤੇ ਸ਼ਰਾਬ ਪੀ ਰਹੇ ਸਨ। ਸ਼ਰਾਬ ਪੀਣ ਤੋਂ ਬਾਅਦ ਤਿੰਨੇ ਬੇਹੋਸ਼ ਹੋ ਗਏ ਅਤੇ ਉਨ੍ਹਾਂ ਦੇ ਮੂੰਹੋਂ ਝੱਗ ਨਿਕਲਣ ਲੱਗ ਪਿਆ।
ਪਰਿਵਾਰ ਮੁਤਾਬਕ, ਇੱਕ ਰਾਹਗੀਰ ਨੇ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਦਿੱਤੀ। ਰਿੰਕੂ ਨੂੰ ਦੇਰ ਰਾਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਦੋ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰ ਵੱਖ-ਵੱਖ ਹਸਪਤਾਲਾਂ ’ਚ ਲੈ ਗਏ। ਰਿੰਕੂ ਦੀ ਪਤਨੀ ਦੀ ਕੁਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਅਤੇ ਉਸ ਦੇ ਇੱਕ ਪੁੱਤਰ ਅਤੇ ਦੋ ਧੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।