ਚੰਡੀਗੜ੍ਹ: ਚੋਰਾਂ ਨੇ ਪੁਲਿਸ ਕਮਿਸ਼ਨਰ ਦੇ ਘਰ ਤੋਂ ਕਰੀਬ 500 ਮੀਟਰ ਦੂਰ ਇੱਕ ਜੱਜ ਦੇ ਘਰ ਨੂੰ ਨਿਸ਼ਾਨਾ ਬਣਾਇਆ ਹੈ। ਪਾਸ਼ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਭਾਰੀ ਡਰ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਘਰ ਦੇ ਪਿਛਲੇ ਗੇਟ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ। ਉਨ੍ਹਾਂ ਨੇ ਘਰ ‘ਚੋਂ ਐਲ.ਸੀ.ਡੀ 43 ਇੰਚ, 12 ਲੇਡੀਜ਼ ਬਰੈਂਡਿਡ ਘੜੀਆਂ, ਇਕ ਆਈਫੋਨ 6 ਐੱਸ, ਇਕ ਆਈਫੋਨ ਆਈ-7, ਇਕ ਓਪੋ ਮੋਬਾਇਲ , ਦੋ ਸਿਲੰਡਰ, ਦੋ ਜੋੜੇ ਚਾਂਦੀ ਦੇ ਬਿਛੁਏ, ਇਕ ਜੋੜਾ ਚਾਂਦੀ ਦੀਆਂ ਝਾਂਜਰਾਂ ਅਤੇ ਭਾਂਡੇ ਚੋਰੀ ਕਰਕੇ ਲੈ ਗਏ।
ਕੁਮਾਰ ਸੌਰਵ ਵਾਸੀ ਐਸਐਸਏ ਨਗਰ ਨੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 9 ਅਕਤੂਬਰ ਨੂੰ ਉਹ ਕਿਸੇ ਕੰਮ ਲਈ ਕੋਠੀ ਨੰਬਰ 169 ਦੇ ਮੁੱਖ ਗੇਟ ਰਾਹੀਂ ਅੰਦਰ ਗਿਆ ਸੀ। ਉਸ ਨੇ ਦੇਖਿਆ ਕਿ ਘਰ ਦੇ ਪਿਛਲੇ ਗੇਟ ਦਾ ਦਰਵਾਜ਼ਾ ਖੁੱਲ੍ਹਾ ਸੀ। ਕਿਸੇ ਅਣਪਛਾਤੇ ਵਿਅਕਤੀ ਨੇ ਤਾਲਾ ਤੋੜ ਦਿੱਤਾ। ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਘਰ ‘ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ।
ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਬੀਐਨਐਸ 305 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਆਲੇ-ਦੁਆਲੇ ਲੱਗੇ ਸੀਸੀਟੀਵੀ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।