ਨਿਊਜ਼ ਡੈਸਕ : ਲੁਧਿਆਣਾ ‘ਚ ਇਕ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦੋ ਭਰਾਵਾਂ ਦੀ ਮੌਤ ਹੋ ਗਈ ਜਦ ਕਿ ਉਨ੍ਹਾਂ ਦਾ ਦੋਸਤ ਗੰਭੀਰ ਜ਼ਖਮੀ ਹੈ, ਜਿਸ ਦੇ ਸਿਰ ਵਿੱਚ ਸੱਟ ਲੱਗੀ ਹੈ। ਜਾਣਕਾਰੀ ਅਨੁਸਾਰ ਬਸਤੀ ਜੋਧੇਵਾਲ ਚੌਕ ਨੇੜੇ ਕਾਲੀ ਸੜਕ ਹਾਈਵੇਅ ‘ਤੇ ਖੂਨ ਨਾਲ ਲੱਥਪੱਥ ਨੌਜਵਾਨਾਂ ਨੂੰ ਪਏ ਦੇਖ ਕੇ ਇੱਕ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਬਸਤੀ ਜੋਧੇਵਾਲ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਨੇ ਜ਼ਖਮੀ ਨੌਜਵਾਨਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਅਤੇ ਹਸਪਤਾਲ ਪਹੰਚਿਆ।
ਜਿਥੇ ਕਿ ਦੋ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਨੌਜਵਾਨਾਂ ਦੀ ਪਛਾਣ ਦਮੋਦਰ ਕੁਮਾਰ (21) ਅਤੇ ਸ਼ਿਵਮੋਹਨ ਕੁਮਾਰ (28) ਵਜੋਂ ਹੋਈ ਹੈ। ਉਨ੍ਹਾਂ ਦੇ ਦੋਸਤ ਦਾ ਨਾਮ ਮਨੋਜ ਕੁਮਾਰ (27) ਹੈ, ਜੋ ਕਿ ਆਜ਼ਾਦ ਨਗਰ ਦਾ ਰਹਿਣ ਵਾਲਾ , ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਰਾਤ 11:45 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰ ਦੁਖੀ ਹਨ। ਦਮੋਦਰ ਅਤੇ ਸ਼ਿਵ ਮੋਹਨ ਦੀ ਭੈਣ ਨੇ ਦੱਸਿਆ ਕਿ ਉਹ ਚਾਰ ਭੈਣਾਂ ਅਤੇ ਦੋ ਭਰਾ ਸਨ। ਉਨ੍ਹਾਂ ਨੇ ਕਿਹਾ ਕਿ ਉਹ ਲਗਭਗ ਅੱਠ ਸਾਲ ਪਹਿਲਾਂ ਲੁਧਿਆਣਾ ਆਏ ਸਨ। ਉਸਦਾ ਭਰਾ ਸ਼ਿਵਮੋਹਨ ਕੱਪੜੇ ਧੋਣ ਦਾ ਕੰਮ ਕਰਦਾ ਸੀ ਅਤੇ ਦਾਮੋਦਰ ਇੱਕ ਦਰਜ਼ੀ ਦਾ ਕੰਮ ਕਰਦਾ ਸੀ। ਸ਼ਿਵ ਮੋਹਨ ਦੇ ਦੋ ਪੁੱਤਰ, ਜਦਕਿ ਉਸਦਾ ਛੋਟਾ ਭਰਾ ਦਾਮੋਦਰ, ਅਣਵਿਆਹਿਆ ਹੈ। ਨਾਲ ਹੀ ਉਸ ਨੇ ਦੱਸਿਆ ਕਿ ਉਹਨਾਂ ਨੂੰ ਖੁਦ ਇਸ ਗੱਲ ਦਾ ਕੋਈ ਪਤਾ ਨਹੀਂ ਹੈ ਕਿ ਉਹਨਾਂ ਦੇ ਭਰਾ ਰਾਤ ਨੂੰ ਆਪਣੇ ਦੋਸਤਾਂ ਨਾਲ ਕਿੱਥੇ ਜਾ ਰਹੇ ਸਨ।
ਓਧਰ ਦੂਜੇ ਪਾਸੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ, “ਸਾਨੂੰ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ। ਜਦੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਦਮੋਦਰ ਅਤੇ ਸ਼ਿਵ ਮੋਹਨ ਦੀ ਮੌਤ ਹੋ ਚੁੱਕੀ ਸੀ। ਦੋਵੇਂ ਭਰਾ ਹਨ ਅਤੇ ਕਾਲੀ ਸੜਕ ਦੇ ਰਹਿਣ ਵਾਲੇ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।”

