ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਲੁਧਿਆਣਾ ਦੀ ਪੱਛਮੀ ਵਿਧਾਨ ਸਭਾ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਰਾਹੀਂ ਸਪੱਸ਼ਟ ਕੀਤਾ ਗਿਆ ਹੈ ਕਿ ਲੁਧਿਆਣਾ ਪੱਛਮੀ ਸੀਟ ਹੁਣ 11 ਜਨਵਰੀ ਤੋਂ ਖਾਲੀ ਮੰਨੀ ਜਾਵੇਗੀ। ਦੱਸ ਦਈਏ ਕਿ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਮੌਤ ਹੋਣ ਮਗਰੋਂ ਇਹ ਸੀਟ ਖਾਲੀ ਹੋਈ ਹੈ।
ਨਿਯਮਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਸੀਟ ਖਾਲੀ ਐਲਾਨਣ ਤੋਂ ਬਾਅਦ 6 ਮਹੀਨਿਆਂ ਦੇ ਅੰਦਰ ਉਸ ਹਲਕੇ ਦੀ ਚੋਣ ਕਰਵਾਉਣੀ ਜ਼ਰੂਰੀ ਹੁੰਦੀ ਹੈ। ਜਿਸ ਕਾਰਨ ਇਹ ਕਿਆਸ ਲਗਾਏ ਜਾ ਰਹੇ ਹਨ ਕਿ 10 ਜੁਲਾਈ ਤੱਕ ਇਸ ਹਲਕੇ ਵਿੱਚ ਮੁੜ ਤੋਂ ਚੋਣ ਹੋਣਾ ਤੈਅ ਹੈ। ਜਿਸ ਦੇ ਚੱਲਦੇ ਲੁਧਿਆਣਾ ਪੱਛਮੀ ਸੀਟ ‘ਤੇ ਮੁੜ ਲੋਕਾਂ ਨੂੰ ਜਲਦ ਵੋਟ ਪਾਉਣ ਦਾ ਮੌਕਾ ਮਿਲੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।