ਮੈਡਾਗਾਸਕਰ ‘ਚ ਇਕ ਨਵੇਂ ਕਾਨੂੰਨ ਨੂੰ ਮਨਜ਼ੂਰੀ, ਜ਼ੁਲਮ ਕਰਨ ਵਾਲਿਆਂ ਨੂੰ ਕੈਮੀਕਲ ਰਾਹੀਂ ਬਣਾਇਆ ਜਾਵੇਗਾ ਨਪੁੰਸਕ

Rajneet Kaur
2 Min Read

ਨਿਊਜ਼ ਡੈਸਕ:ਅਫਰੀਕੀ ਦੇਸ਼ ਮੈਡਾਗਾਸਕਰ ‘ਚ ਇਕ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਦੇ ਤਹਿਤ ਬੱਚਿਆਂ ‘ਤੇ ਜ਼ੁਲਮ ਕਰਨ ਵਾਲਿਆਂ ਨੂੰ ਕੈਮੀਕਲ (ਮੈਡਾਗਾਸਕਰ ਕੈਸਟਰੇਟ ਸਜ਼ਾ) ਰਾਹੀਂ ਨਪੁੰਸਕ ਬਣਾ ਕੇ ਸਜ਼ਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਕੁਝ ਮਾਮਲਿਆਂ ਵਿੱਚ, ਬੱਚਿਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਸਰਜਰੀ ਰਾਹੀਂ ਨਪੁੰਸਕ ਬਣਾਇਆ ਜਾਵੇਗਾ। ਹਾਲਾਂਕਿ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਕਾਨੂੰਨ ਦੀ ਆਲੋਚਨਾ ਕੀਤੀ ਹੈ।

ਮੈਡਾਗਾਸਕਰ ਦੇ ਇਸ ਨਵੇਂ ਕਾਨੂੰਨ ਦਾ ਸਮਰਥਨ ਕਰਨ ਵਾਲੇ ਲੋਕ ਵੱਡੀ ਗਿਣਤੀ ਵਿੱਚ ਹਨ। ਜਿਹੜੇ ਕਹਿੰਦੇ ਹਨ ਕਿ ਜਬਰ-ਜਨਾਹ ਰੋਕਣ ਲਈ ਵੀ ਅਜਿਹਾ ਹੀ ਕਾਨੂੰਨ ਹੋਣਾ ਚਾਹੀਦਾ ਹੈ। ਦੱਸ ਦੇਈਏ ਕਿ 28 ਮਿਲੀਅਨ ਦੀ ਆਬਾਦੀ ਵਾਲੇ ਦੇਸ਼ ਮੈਡਾਗਾਸਕਰ ਦੀ ਸੰਸਦ ਨੇ ਜਬਰ-ਜਨਾਹ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਬਿੱਲ ਪਾਸ ਕਰਕੇ ਇਤਿਹਾਸ ਰਚ ਦਿੱਤਾ ਹੈ। ਹਾਲ ਹੀ ਵਿੱਚ ਸੈਨੇਟ ਨੇ ਇਸ ਨੂੰ ਮਨਜ਼ੂਰੀ ਦਿੱਤੀ ਹੈ।

ਨਵੇਂ ਕਾਨੂੰਨ ‘ਤੇ ਮੈਡਾਗਾਸਕਰ ਦੇ ਨਿਆਂ ਮੰਤਰੀ ਲੈਂਡੀ ਮਬੋਲਾਟੀਆਨਾ ਰੈਂਡਰੀਮਾਨਤੇਸੋਆ ਨੇ ਕਿਹਾ ਕਿ ਬੱਚਿਆਂ ਨਾਲ ਬਲਾਤਕਾਰ ਦੇ ਮਾਮਲਿਆਂ ‘ਚ ਵਾਧਾ ਹੋਇਆ ਹੈ। ਇਸ ਨੂੰ ਰੋਕਣ ਲਈ ਇਹ ਅਹਿਮ ਕਦਮ ਹੈ। ਸਾਲ 2023 ਵਿੱਚ ਨਾਬਾਲਗਾਂ ਨਾਲ ਜਬਰ-ਜਨਾਹ ਦੇ 600 ਮਾਮਲੇ ਦਰਜ ਕੀਤੇ ਗਏ। ਇਸ ਸਾਲ ਜਨਵਰੀ ‘ਚ ਹੁਣ ਤੱਕ 133 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਜੇਕਰ ਕੋਈ 14 ਤੋਂ 17 ਸਾਲ ਦੀ ਉਮਰ ਦੀਆਂ ਨਾਬਾਲਗਾਂ ਨਾਲ ਬਲਾਤਕਾਰ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਕੈਮੀਕਲ ਨਾਲ ਨਪੁੰਸਕ ਬਣਾਇਆ ਜਾਵੇਗਾ। ਇੰਨਾ ਹੀ ਨਹੀਂ ਬਲਾਤਕਾਰੀਆਂ ਨੂੰ ਨਪੁੰਸਕ ਬਣਾਇਆ ਜਾਵੇਗਾ ਅਤੇ ਉਮਰ ਕੈਦ ਦੀ ਸਜ਼ਾ ਵੀ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment