ਚੰਡੀਗੜ੍ਹ: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਆਦੇਸ਼ ਜਾਰੀ ਕਰਦੇ ਹੋਏ ਆਈਪੀਐਸ ਅਧਿਕਾਰੀ ਮਧੁਪ ਕੁਮਾਰ ਤਿਵਾੜੀ ਨੂੰ ਚੰਡੀਗੜ੍ਹ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।
ਉੱਥੇ ਹੀ ਚੰਡੀਗੜ੍ਹ ਦੇ ਮੌਜੂਦਾ ਡੀਜੀਪੀ ਪ੍ਰਵੀਰ ਰੰਜਨ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਵਿੱਚ ਵਧੀਕ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਮਧੁਪ ਕੁਮਾਰ ਤਿਵਾੜੀ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ ਗਿਆ ਹੈ, ਉਹ 1995 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ ਦਿੱਲੀ ਵਿੱਚ ਸੇਵਾ ਦੇ ਰਹੇ ਸਨ। ਮਧੁਪ ਕੁਮਾਰ ਤਿਵਾੜੀ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਡਰ ਨਾਲ ਸਬੰਧਤ ਹਨ।
ਜੂਦਾ ਡੀਜੀਪੀ ਪ੍ਰਵੀਰ ਰੰਜਨ ਨੂੰ ਉਹ ਵੀ ਅਰੁਣਾਚਲ ਪ੍ਰਦੇਸ਼, ਗੋਆ, ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਡਰ ਦੇ ਆਈਪੀਐਸ ਅਧਿਕਾਰੀ ਹਨ ਅਤੇ 1993 ਬੈਚ ਦਾ ਆਈਪੀਐਸ ਅਧਿਕਾਰੀ ਹਨ। ਕੇਂਦਰ ਸਰਕਾਰ ਵੱਲੋਂ ਜਾਰੀ ਇਹ ਦੋਵੇਂ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।