Maghar di Sangrand- ਅੱਜ ਸੰਗਰਾਂਦ ਹੈ | ਮੱਘਰ ਮਹੀਨੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਿਸ਼ੇਸ਼ ਉਪਦੇਸ਼

TeamGlobalPunjab
4 Min Read

ਮੱਘਰ ਮਹੀਨੇ ਦੀ ਸੰਗਰਾਂਦ – ਬਾਣੀ  ਬਾਰਹਮਾਹਾ ਮਾਝ ਵਿਚੋਂ 

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥

ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥

ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥

ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥

- Advertisement -

ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥

ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥

ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥

ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥

ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥ 

- Advertisement -

ਪੰਜਾਬੀ ਵਿਆਖਿਆ

ਮੱਘਰ ਦੇ ਠੰਢੇ-ਮਿੱਠੇ ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਨੇ। ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਤੇ ਮਨ ਆਦਿ ਸਦਾ ਖਿੜਿਆ ਰਹਿੰਦਾ ਹੈ।

ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ ਦੀ ਸੰਗਤਿ ਤੋਂ ਵਾਂਝੀਆਂ ਰਹਿੰਦੀਆਂ ਹਨ, ਉਹ ਇਕੱਲੀਆਂ ਹੀ ਰਹਿੰਦੀਆਂ ਹਨ ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ ਉਹਨਾਂ ਦਾ ਵਿਕਾਰਾਂ ਤੋਂ ਉਪਜਿਆ ਦੁੱਖ, ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।

ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ ਵਿਕਾਰਾਂ ਦੇ ਹਮਲੇ ਤੋਂ ਸਦਾ ਸੁਚੇਤ ਰਹਿੰਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਮਹਾਨ, ਵਿਲੱਖਣ, ਵਡਮੁਲੇ ਗੁਣ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਬੇਸ਼ਕੀਮਤੀ ਹਾਰ ਗਲ ਵਿਚ ਪਾਇਆ ਹੁੰਦਾ ਹੈ।

ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

English Translation

In the month of Maghar (cool-sweet) the women who are sitting with the green husband look beautiful. Those whom the Lord has united with Himself, their glory cannot be described. In the company of true companions, with the Lord (with mind attached) their body, their mind is always happy.

But those women who are deprived of satsangis (sangat) are left alone (as the rotten sesame plant remains helpless in the field). Their grief (arising from vices) never goes away, they remain in control.

The women who have enjoyed the company of the Husband Lord are always aware (of the onslaught of vices) (vices cannot hurt them, because) the praises of God are imprinted in their Hirda, like diamonds and jewels. Red is found in the throat.

Nanak begs for the dust of the feet of those satsangis who remain at the door of the Lord who remain in the shelter of the Lord. The cycle of rebirth and death does not take place while meditating on God in Maghar.

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ॥

Share this Article
Leave a comment