ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੀਅਲ ਜਾਂਚ ਦੇ ਹੁਕਮ

TeamGlobalPunjab
1 Min Read

ਚੰਡੀਗੜ੍ਹ : ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਤੇ ਵੱਡਾ ਐਕਸ਼ਨ ਹੋਇਆ ਹੈ, ਇਸ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਬੀਤੇ ਦਿਨੀਂ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੌਰੇ ਦੌਰਾਨ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਇਸ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਗਏ ਹਨ।

ਇਹ ਹੁਕਮ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਦਿੱਤੇ ਗਏ ਹਨ। ਇਸ ਦੀ ਜਾਂਚ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅਮੋਲ ਸਿੰਘ ਧਾਲੀਵਾਲ ਕਰਨਗੇ ਅਤੇ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣਗੇ।

ਜ਼ਿਕਰਯੋਗ ਹੈ ਕਿ ਮਾਨਸਾ ਰੈਲੀ ਦੌਰਾਨ ਪੰਜਾਬ ਪੁਲਿਸ ਦੇ ਇੱਕ ਡੀਐਸਪੀ ਵੱਲੋਂ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੂੰ ਡਾਂਗ ਨਾਲ ਜਾਨਵਰਾਂ ਵਾਂਗ ਕੁੱਟਿਆ ਗਿਆ ਸੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖਾਸੀ ਵਾਇਰਲ ਹੋਈ ਸੀ।  ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਚੰਨੀ ਸਰਕਾਰ ਤੇ ਪੁਲਿਸ ਦੀ ਜੰਮ ਕੇ ਅਲੋਚਨਾ ਕੀਤੀ ਜਾ ਰਹੀ ਹੈ।

Share This Article
Leave a Comment