ਚੰਡੀਗੜ੍ਹ: ਅੱਜ ਮੋਗਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੋ ਰਹੀ ਹੈ। ਇਸ ਵਿੱਚ ਵੱਖ-ਵੱਖ ਸੰਸਥਾਵਾਂ ਦੇ 40 ਤੋਂ 50 ਹਜ਼ਾਰ ਲੋਕ ਹਾਜ਼ਰ ਹੋਣਗੇ। ਇਸ ਤੋਂ ਇਲਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮਹਾਂਪੰਚਾਇਆਂ ਵਿੱਚ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਲਗਾਤਾਰ ਧਰਨਾ ਦੇ ਰਹੇ ਹਨ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਅਗਲਾ ਅੰਦੋਲਨ ਦਿੱਲੀ ਦੇ ਅੰਦਰ ਨਹੀਂ ਸਗੋਂ ਦਿੱਲੀ ਤੋਂ ਬਾਹਰ ਕੇਐਮਪੀ ਵਿਖੇ ਕੀਤਾ ਜਾਵੇਗਾ, ਜਿਸ ਦਾ ਪੂਰਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਅੰਦੋਲਨ ਲਈ ਰਣਨੀਤੀ ਵੀ ਬਣਾਈ ਗਈ ਹੈ। ਮਹਾਪੰਚਾਇਤ ਤੋਂ ਬਾਅਦ ਖੁਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਹ ਜਾਣਕਾਰੀ ਦਿੱਤੀ ਹੈ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਹਮੇਸ਼ਾ ਸੰਘਰਸ਼ ਕਰਦੇ ਆਏ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਆਉਣ ਵਾਲੇ ਸਮੇਂ ਵਿਚ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀਆਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਮ.ਰਨ ਵਰਤ ‘ਤੇ ਹਨ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਪੰਜਾਬ-ਹਰਿਆਣਾ ਸਰਹੱਦ ‘ਤੇ ਬੈਠੇ ਕਿਸਾਨਾਂ ਨੇ 26 ਜਨਵਰੀ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਣ ਲਈ ਵੀ ਕਿਹਾ ਹੈ। ਇਸ ਸਬੰਧੀ ਵੀ ਜਲਦੀ ਹੀ ਯੋਜਨਾ ਬਣਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।