ਚੰਡੀਗੜ੍ਹ: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ‘ਤੇ ਅੱਜ (12 ਫਰਵਰੀ) ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ। ਇਸ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਬੀਤੇ 78 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਹ ਜਨਤਾ ਨੂੰ ਸੰਦੇਸ਼ ਦੇਣਗੇ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਵੀਰਵਾਰ (13 ਫਰਵਰੀ) ਨੂੰ ਸ਼ੰਭੂ ਬਾਰਡਰ ‘ਤੇ ਮਹਾਪੰਚਾਇਤ ਹੋਵੇਗੀ, ਜਿਸ ‘ਚ ਕਿਸਾਨਾਂ ਦੀ ਆਮਦ ਪਹਿਲਾਂ ਤੋਂ ਹੀ ਸ਼ਾਮਿਲ ਹੋਣੀ ਸ਼ੁਰੂ ਹੋ ਗਈ ਹੈ। ਦੋਵਾਂ ਮੋਰਚਿਆਂ ਦੇ ਕਾਰਜਕ੍ਰਮ ਅਨੁਸਾਰ ਮੰਗਲਵਾਰ ਨੂੰ ਹਰਿਆਣਾ-ਰਾਜਸਥਾਨ ਸਰਹੱਦ ‘ਤੇ ਸਥਿਤ ਰਤਨਾਪੁਰਾ ਮੋਰਚੇ ‘ਤੇ ਕਿਸਾਨ ਮਹਾਪੰਚਾਇਤ ਹੋਈ। ਇਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਦੂਜੇ ਪਾਸੇ ਅੱਜ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਨਾਲ ਏਕਤਾ ਦੇ ਪ੍ਰਸਤਾਵ ਨੂੰ ਲੈ ਕੇ ਮੀਟਿੰਗ ਰੱਖੀ ਗਈ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸਾਰੇ ਕਿਸਾਨਾਂ ਨੂੰ ਇੱਕ ਮੰਚ ‘ਤੇ ਲਿਆਇਆ ਜਾਵੇ। ਜਦੋਂਕਿ ਕਿਸਾਨ ਮੋਰਚਾ ਗੈਰ ਸਿਆਸੀ ਨੇ ਇਸ ਮੀਟਿੰਗ ਤੋਂ ਕਿਨਾਰਾ ਕਰ ਲਿਆ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਦੀ ਯਾਦ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਅਜਿਹੇ ‘ਚ ਉਹ ਮੀਟਿੰਗ ‘ਚ ਹਿੱਸਾ ਨਹੀਂ ਲੈ ਸਕਣਗੇ ਜਦੋਂਕਿ ਸ਼ੰਭੂ ਮੋਰਚਾ ਦੇ ਆਗੂ ਪਹਿਲਾਂ ਹੀ ਅੰਦੋਲਨ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।