ਬਰੈਂਪਟਨ: ਕੈਨੇਡਾ ਦੇ ਸੂਬੇ ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਕਾਫੀ ਗੁੱਸਾ ਕੱਢ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਲਗਭਗ 37 ਸੈਕਿੰਡ ਦੀ ਹੈ। ਜਿਸ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਚੜ੍ਹੇ ਹੋਏ ਨੌਜਵਾਨ ਘੋੜੇ ‘ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਦੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ‘ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਜਾ ਸਕਦਾ ਹੈ।
ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੀਲ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ‘ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Jihadists in Brampton, Canada attack and deface a statue of Ranjit Singh.
Ranjit Singh was the father of the Sikh Empire, last man to successfully hold Afghanistan and generally loved by all in South Asia. This isn’t about Israel or Palestine, it’s about the destruction of… pic.twitter.com/ZSyWFQNIIr
— Daniel Bordman (@DanielBordmanOG) September 28, 2024
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।