ਈਦ ਅਤੇ ਹਨੂੰਮਾਨ ਜੈਅੰਤੀ ਦੇ ਮੱਦੇਨਜ਼ਰ ਮਹਾਰਾਸ਼ਟਰ ਪ੍ਰਸ਼ਾਸਨ ਵਲੋਂ ਪੁਲਿਸ ਅਲਰਟ ਜਾਰੀ

TeamGlobalPunjab
1 Min Read

ਨਵੀਂ ਦਿੱਲੀ: ਆਉਣ ਵਾਲੇ ਦਿਨਾਂ ਵਿੱਚ ਈਦ, ਗੁੱਡ ਫਰਾਈਡੇ, ਅੰਬੇਡਕਰ ਜਯੰਤੀ, ਹਨੂੰਮਾਨ ਜਨਮ ਉਤਸਵ, ਮਹਾਂਵੀਰ ਜਯੰਤੀ, ਈਸਟਰ ਵਰਗੇ ਕਈ ਧਾਰਮਿਕ ਤਿਉਹਾਰ ਆਉਣ ਵਾਲੇ ਹਨ। ਅਜਿਹੇ ‘ਚ ਮਹਾਰਾਸ਼ਟਰ ਪ੍ਰਸ਼ਾਸਨ ਸਖਤ ਕਾਰਵਾਈ ਕਰ ਰਿਹਾ ਹੈ।

ਹਾਲ ਹੀ ਵਿੱਚ ਮਹਾਰਾਸ਼ਟਰ ਦੇ ਡੀਜੀ ਦਫ਼ਤਰ ਤੋਂ ਇੱਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਦੇ 2 ਲੱਖ ਪੁਲਿਸ ਮੁਲਾਜ਼ਮਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਅਮਨ-ਕਾਨੂੰਨ ਬਣਾਈ ਰੱਖਿਆ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਗੜਬੜੀ ਨਾ ਹੋਵੇ।

ਇਸ ਦੇ ਨਾਲ ਹੀ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ 38 ਹਜ਼ਾਰ ਹੋਮਗਾਰਡਾਂ ਸਮੇਤ ਐਸਆਰਪੀਐਫ ਦੀਆਂ 100 ਕੰਪਨੀਆਂ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਨਾਲ ਹੀ ਸਾਈਬਰ ਟੀਮ ਨੂੰ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖਣ ਲਈ ਅਲਰਟ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਡੀਜੀ ਦਫ਼ਤਰ ਤੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਪੁਲਿਸ ਦੀ ਇਜਾਜ਼ਤ ਤੋਂ ਬਿਨਾਂ ਕੋਈ ਵੀ ਸਮਾਜਿਕ, ਧਾਰਮਿਕ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। ਇਸ ਹੁਕਮ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment