ਗੋਲੀ ਲੱਗਣ ਨਾਲ ਜ਼ਖਮੀ ਹੋਏ ਗੋਵਿੰਦਾ ਦਾ ਮਹਾਰਾਸ਼ਟਰ ਦੇ CM ਨੇ ਜਾਣਿਆ ਹਾਲ, ਸਿਹਤ ਨੂੰ ਲੈ ਕੇ ਆਈ ਨਵੀਂ ਅਪਡੇਟ

Global Team
2 Min Read

ਨਿੳਜ਼ ਡੈਸਕ: ਬਾਲੀਵੁੱਡ ਅਦਾਕਾਰ ਗੋਵਿੰਦਾ ਅੱਜ ਸਵੇਰੇ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਸਵੇਰੇ 5 ਵਜੇ ਦੇ ਲਗਭਗਵਾਪਰੀ। ਉਨ੍ਹਾਂ ਦੀ ਆਪਣੀ ਹੀ ਪਿਸਤੌਲ ਨਾਲ ਉਨ੍ਹਾਂ ਦੀ ਲੱਤ ‘ਤੇ ਗੋਲੀ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਓਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਲੱਤ ‘ਚੋ ਗੋਲੀ ਕੱਢ ਦਿੱਤੀ ਗਈ ਹੈ। ਅਦਾਕਾਰ ਫਿਲਹਾਲ ਖਤਰੇ ਤੋਂ ਬਾਹਰ ਹਨ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਗੋਵਿੰਦਾ ਨਾਲ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਗੋਵਿੰਦਾ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਮੁੱਖ ਮੰਤਰੀ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਹਨ ਕਿ ਗੋਵਿੰਦਾ ਦੀ ਸਿਹਤਯਾਬੀ ਦੌਰਾਨ ਉਹਨਾਂ ਦੀ ਸਭ ਤੋਂ ਵਧੀਆ ਸੰਭਵ ਦੇਖਭਾਲ ਕੀਤੀ ਜਾਵੇ।

ਸੀਐਮਓ ਨੇ ਇਸ ਸਬੰਧੀ ਇੱਕ ਬਿਆਨ ਵੀ ਜਾਰੀ ਕੀਤਾ, ਜਿਸ ਵਿੱਚ ਲਿਖਿਆ ਹੈ ਕਿ “ਮੈਂ ਗੋਵਿੰਦਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੀ ਸਿਹਤ ਬਾਰੇ ਜਾਣਿਆ। ਸੂਬਾ ਸਰਕਾਰ ਅਤੇ ਲੋਕਾਂ ਦੀ ਤਰਫੋਂ, ਮੈਂ ਉਨ੍ਹਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ। ਗੋਵਿੰਦਾ ਅਤੇ ਉਸ ਦੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਹਰ ਲੋੜੀਂਦੀ ਸਹਾਇਤਾ ਦਾ ਭਰੋਸਾ ਦਿੱਤਾ ਗਿਆ ਹੈ। ਸਾਡੀਆਂ ਸ਼ੁਭਕਾਮਨਾਵਾਂ ਅਤੇ ਪ੍ਰਾਰਥਨਾਵਾਂ ਉਸਦੇ ਅਤੇ ਉਸਦੇ ਚਾਹੁਣ ਵਾਲਿਆਂ ਦੇ ਨਾਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment