ਨਵੀਂ ਦਿੱਲੀ : ਬਾਲੀਵੁੱਡ ਅਭਿਨੇਤਰੀ ਕੰਗਨਾ ਰਨੌਤ ਅਤੇ ਮਹਾਰਾਸ਼ਟਰ ਸਰਕਾਰ ਵਿਚਾਲੇ ਵਿਵਾਦ ਵਧਦਾ ਹੀ ਜਾ ਰਿਹਾ ਹੈ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਕੰਗਨਾ ਰਨੌਤ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ‘ਚ ਧਮਕੀ ਭਰੀ ਕਾਲ ਆਈ ਹੈ। ਦਫਤਰ ਦੇ ਇਕ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਦਰਅਸਲ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਕੰਗਨਾ ਰਨੌਤ ਨਾਲ ਜੁੜੇ ਨਸ਼ਿਆਂ ਦੇ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਸੀ। ਕਾਂਗਰਸ ਦੇ ਬੁਲਾਰੇ ਸਚਿਨ ਸਾਵੰਤ ਨੇ ਕਿਹਾ ਸੀ ਕਿ ਕੰਗਨਾ ਦੀਆਂ ਕੁਝ ਵੀਡੀਓ ਸਾਹਮਣੇ ਆਈਆਂ ਹਨ, ਜਿਸ ਵਿਚ ਅਭਿਨੇਤਰੀ ਨੇ ਮੰਨਿਆ ਹੈ ਕਿ ਉਹ ਨਸ਼ੇ ਦਾ ਸੇਵਨ ਕਰਦੀ ਹੈ। ਜੇ ਇਹ ਸੱਚ ਹੈ ਤਾਂ ਫਿਰ ਉਨ੍ਹਾਂ ਨੂੰ ਕੌਣ ਨਸ਼ਾ ਸਪਲਾਈ ਕਰਦਾ ਸੀ। ਇਸ ਲਈ ਐਨਸੀਬੀ ਨੂੰ ਕੰਗਨਾ ਨਾਲ ਜੁੜੇ ਮਾਮਲੇ ਦੀ ਵੀ ਜਾਂਚ ਕਰਨੀ ਚਾਹੀਦੀ ਹੈ।