ਚੰਡੀਗੜ੍ਹ ਗ੍ਰਨੇਡ ਮਾਮਲੇ ‘ਚ ਫੜਿਆ ਗਿਆ ਮੁੱਖ ਮੁਲਜ਼ਮ

Global Team
3 Min Read

ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਗ੍ਰਨੇਡ ਸੁੱਟਣ ਵਾਲੇ ਦੋਸ਼ੀ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ ‘ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਲੁਧਿਆਣਾ ਦੇ ਖੰਨਾ ਤੋਂ ਵੀ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਰ ’ਤੇ ਗ੍ਰਨੇਡ ਹਮਲੇ ਤੋਂ ਬਾਅਦ ਜਦੋਂ ਮੁਲਜ਼ਮ ਆਟੋ ਰਾਹੀਂ ਸੈਕਟਰ-18 ਪੁੱਜੇ ਤਾਂ ਉਥੇ ਲਾਲ ਬੱਤੀ ਸੀ। ਫਿਰ ਉਸ ਨੇ ਆਟੋ ਚਾਲਕ ਨੂੰ ਲਾਲ ਬੱਤੀ ਜੰਪ ਕਰਕੇ ਤੇਜ਼ ਗੱਡੀ ਚਲਾਉਣ ਲਈ ਕਿਹਾ। ਆਟੋ ਚਾਲਕ ਨੇ ਲਾਲ ਬੱਤੀ ਨੂੰ ਜੰਪ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹੇ ‘ਚ ਦੋਸ਼ੀ ਨੇ ਉਸ ‘ਤੇ 500 ਰੁਪਏ ਦਾ ਨੋਟ ਸੁੱਟ ਦਿੱਤਾ ਅਤੇ ਸੈਕਟਰ-18 ਦੇ ਰਿਹਾਇਸ਼ੀ ਇਲਾਕੇ ਵੱਲ ਭੱਜ ਗਏ।

ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਦੋ ਦਿਨ ਪਹਿਲਾਂ ਉਸੇ ਆਟੋ ਵਿੱਚ ਬੰਗਲੇ ਦੀ ਰੇਕੀ ਕੀਤੀ ਸੀ, ਜਿਸ ਵਿੱਚ ਉਹ ਹਮਲਾ ਕਰਨ ਆਏ ਸਨ। ਪੁਲਿਸ ਨੇ ਉਸ ਇਲਾਕੇ ਦੀ ਸੀਸੀਟੀਵੀ ਰਿਕਾਰਡਿੰਗ ਵੀ ਜ਼ਬਤ ਕਰ ਲਈ ਹੈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਅਤੇ ਯੂਏਪੀਏ ਸਮੇਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ, ਦਿੱਲੀ ਪੁਲਿਸ, ਐਨਆਈਏ ਸਮੇਤ ਕਈ ਏਜੰਸੀਆਂ ਦੀਆਂ ਟੀਮਾਂ ਜਾਂਚ ਵਿੱਚ ਲੱਗੀਆਂ ਹੋਈਆਂ ਹਨ।

ਕੋਠੀ ‘ਤੇ ਹਮਲੇ ਤੋਂ ਬਾਅਦ ਜਦੋਂ ਮੁਲਜ਼ਮ ਆਟੋ ਰਾਹੀਂ ਸੈਕਟਰ-18 ਪਹੁੰਚੇ ਤਾਂ ਉਥੇ ਲਾਲ ਬੱਤੀ ਸੀ। ਫਿਰ ਉਸ ਨੇ ਆਟੋ ਚਾਲਕ ਨੂੰ ਲਾਲ ਬੱਤੀ ਜੰਪ ਕਰਕੇ ਤੇਜ਼ ਰਫਤਾਰ ਨਾਲ ਆਟੋ ਚਲਾਉਣ ਲਈ ਕਿਹਾ। ਆਟੋ ਚਾਲਕ ਨੇ ਲਾਲ ਬੱਤੀ ਨੂੰ ਜੰਪ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹੇ ‘ਚ ਦੋਸ਼ੀ ਨੇ ਉਸ ‘ਤੇ 500 ਰੁਪਏ ਦਾ ਨੋਟ ਸੁੱਟ ਦਿੱਤਾ ਅਤੇ ਸੈਕਟਰ-18 ਦੇ ਰਿਹਾਇਸ਼ੀ ਇਲਾਕੇ ਵੱਲ ਭੱਜ ਗਏ ਸਨ।

 

Share This Article
Leave a Comment