ਬਾਬਾ ਤਰਸੇਮ ਸਿੰਘ ਕਤਲ ਕਾਂਡ ਦਾ ਮੁੱਖ ਸ਼ੂਟਰ ਗ੍ਰਿਫਤਾਰ, ਮੁਕਾਬਲੇ ਦੌਰਾਨ ਲੱਤਾਂ ਵਿੱਚ ਲੱਗੀ ਗੋਲੀ

Global Team
3 Min Read

ਚੰਡੀਗੜ੍ਹ: ਪਿਛਲੇ ਸਾਲ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਵਿਖੇ ਵਾਪਰੇ ਬਾਬਾ ਤਰਸੇਮ ਸਿੰਘ ਕਤਲ ਕਾਂਡ ਦੇ ਮੁੱਖ ਸ਼ੂਟਰ ਸਰਬਜੀਤ ਸਿੰਘ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਤੋਂ ਰੁਦਰਪੁਰ ਲਿਜਾਂਦੇ ਸਮੇਂ ਕਾਸ਼ੀਪੁਰ ਨੇੜੇ ਟਾਇਰ ਫਟਣ ਕਾਰਨ ਪੁਲਿਸ ਦੀ ਗੱਡੀ ਪਲਟ ਗਈ। ਪੁਲਿਸ ਅਨੁਸਾਰ ਇਸ ਦੌਰਾਨ ਸਰਬਜੀਤ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਤਰਸੇਮ ਸਿੰਘ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ਵਿੱਚ ਮੁਲਜ਼ਮ ਸਰਬਜੀਤ ਦੀਆਂ ਦੋਵੇਂ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਕਪਤਾਨ ਕਾਸ਼ੀਪੁਰ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਲਈ ਹੈ।

ਪੁਲਿਸ ਅਨੁਸਾਰ ਸਰਬਜੀਤ ਸਿੰਘ ਨੇ ਇਸ ਦੌਰਾਨ ਕਾਸ਼ੀਪੁਰ ‘ਚ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਦੀ ਗੋਲੀਬਾਰੀ ਵਿੱਚ ਮੁਲਜ਼ਮ ਦੇ ਲੱਤ ਵਿੱਚ ਗੋਲੀਆਂ ਵੱਜੀਆਂ ਅਤੇ ਜ਼ਖ਼ਮੀ ਹੋ ਗਿਆ। ਪੁਲਿਸ ਤੁਰੰਤ ਮੁਲਜ਼ਮ ਨੂੰ ਹਸਪਤਾਲ ਲੈ ਗਈ, ਜਿੱਥੇ ਉਸ ਦਾ ਇਲਾਜ ਕੀਤਾ ਗਿਆ ਅਤੇ ਫਿਰ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਦੱਸ ਦਈਏ ਕਿ ਇਸ ਮੁਕਾਬਲੇ ‘ਚ ਇਕ ਪੁਲਿਸ ਕਰਮਚਾਰੀ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਇਸ ਤੋਂ ਪਹਿਲਾਂ ਉਤਰਾਖੰਡ STF ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰੁੜਕੀ ‘ਚ ਬਾਬਾ ਤਰਸੇਮ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਟੂ ਨੂੰ ਐਨਕਾਊਂਟਰ ‘ਚ ਮਾਰ ਦਿੱਤਾ ਸੀ, ਜਿਸ ਦੀ ਵੀਡੀਓ ਵੀ ਪੁਲਿਸ ਨੇ ਜਾਰੀ ਕੀਤੀ ਸੀ।
ਪਿਛਲੇ ਸਾਲ 28 ਮਾਰਚ 2024 ਨੂੰ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਦੇ ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕਤਲ ਦੇ ਮੁੱਖ ਦੋਸ਼ੀ ਸਰਬਜੀਤ ਸਿੰਘ ਵੱਲੋਂ ਆਪਣਾ ਟਿਕਾਣਾ ਬਦਲਣ ਦੀ ਸੂਚਨਾ ਮਿਲ ਰਹੀ ਸੀ। ਇਸੇ ਦੌਰਾਨ ਊਧਮ ਸਿੰਘ ਨਗਰ ਜ਼ਿਲ੍ਹਾ ਪੁਲਿਸ ਨੇ ਸਰਬਜੀਤ ਸਿੰਘ ’ਤੇ 2 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਇਸ ਦੇ ਬਾਵਜੂਦ ਉਹ ਪੁਲਿਸ ਦੇ ਹੱਥ ਨਹੀਂ ਆ ਰਿਹਾ ਸੀ। ਇਸ ਵਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਉਹ ਪੰਜਾਬ ਦੇ ਤਰਨਤਾਰਨ ਵਿੱਚ ਲੁਕਿਆ ਹੋਇਆ ਹੈ। ਇਸ ਤੋਂ ਬਾਅਦ ਨਾਨਕਮੱਤਾ ਥਾਣਾ ਇੰਚਾਰਜ ਉਮੇਸ਼ ਕੁਮਾਰ ਦੀ ਅਗਵਾਈ ਹੇਠ ਪੰਜਾਬ ਗਈ ਪੁਲਿਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਜਦੋਂ ਪੁਲਿਸ ਉਸ ਨੂੰ ਲੈ ਕੇ ਆ ਰਹੀ ਸੀ ਤਾਂ ਕਾਸ਼ੀਪੁਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਪੁਲਿਸ ਦੀ ਕਾਰ ਪਲਟ ਗਈ। ਇਸ ਮਗਰੋਂ ਮੌਕਾ ਦੇਖ ਕੇ ਸਰਬਜੀਤ ਸਿੰਘ ਨੇ ਪੁਲਿਸ ਮੁਲਾਜ਼ਮ ਦੀ ਬੰਦੂਕ ਖੋਹ ਲਈ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment