ਮੇਜਰ ਜਨਰਲ ਡੈਨੀ ਫੋਰਟਿਨ ਜਿਨਸੀ ਸ਼ੋਸ਼ਣ ਮਾਮਲਾ : 32 ਸਾਲ ਪਹਿਲਾਂ ਕਿੰਜ ਵਾਪਰੀ ਸੀ ਘਟਨਾ

TeamGlobalPunjab
1 Min Read

ਓਟਾਵਾ: ਮੇਜਰ ਜਨਰਲ ਡੈਨੀ ਫੋਰਟਿਨ, ਜੋ ਕਿ ਨਵੰਬਰ ਤੋਂ ਲੈ ਕੇ ਹੁਣ ਤੱਕ ਕੈਨੇਡਾ ਦੀ ਵੈਕਸੀਨ ਵੰਡ ਦਾ ਚਿਹਰਾ ਰਹੇ ਹਨ, ਨੂੰ ਜਿਨਸੀ ਸ਼ੋਸ਼ਣ ਵਰਗੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਜਿਨਸੀ ਸ਼ੋਸ਼ਣ ਸਬੰਧੀ ਦੋਸ਼ 30 ਸਾਲ ਪਹਿਲਾਂ ਦੇ ਮਾਮਲੇ ਵਿੱਚ ਸਾਹਮਣੇ ਆਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਮਿਲਟਰੀ ਪੁਲਿਸ ਨੂੰ ਮਾਰਚ ਵਿੱਚ ਫੋਰਟਿਨ ਖਿਲਾਫ ਰਸਮੀ ਸ਼ਿਕਾਇਤ ਮਿਲੀ ਸੀ। ਇਸ ਸ਼ਿਕਾਇਤ ਵਿੱਚ ਫੋਰਟਿਨ ਉੱਤੇ ਜਿਨਸੀ ਹਮਲੇ ਦਾ ਦੋਸ਼ ਲਾਇਆ ਗਿਆ ਸੀ।ਸੂਤਰਾਂ ਅਨੁਸਾਰ ਇਹ ਘਟਨਾ 32 ਸਾਲ ਪਹਿਲਾਂ 1989 ਵਿੱਚ ਵਾਪਰੀ ਸੀ। ਉਸ ਸਮੇਂ ਫੋਰਟਿਨ ਸੇਂਟ ਜੀਨ, ਕਿਊਬਿਕ ਵਿੱਚ ਰੌਇਲ ਮਿਲਟਰੀ ਕਾਲਜ ਦੇ ਵਿਦਿਆਰਥੀ ਸਨ। ਆਪਣਾ ਨਾਂ ਜ਼ਾਹਿਰ ਨਾ ਕਰਨ ਦੀ ਸ਼ਰਤ ਉੱਤੇ ਸੂਤਰਾਂ ਨੇ ਦੱਸਿਆ ਕਿ ਇੱਕ ਮਹਿਲਾ ਉੱਤੇ ਜਿਨਸੀ ਹਮਲਾ ਕਰਨ ਦੇ ਮਾਮਲੇ ਵਿੱਚ ਫੋਰਟਿਨ ਖਿਲਾਫ ਜਾਂਚ ਚੱਲ ਰਹੀ ਹੈ।

ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਫੋਰਟਿਨ ਕੋਵਿਡ-19 ਵੈਕਸੀਨ ਦੀ ਦੇਸ਼ ਭਰ ਵਿੱਚ ਕੀਤੀ ਜਾ ਰਹੀ ਵੰਡ ਦੇ ਮਾਮਲੇ ਵਿੱਚ ਨਿਭਾਈ ਜਾ ਰਹੀ ਭੂਮਿਕਾ ਤੋਂ ਪਾਸੇ ਹੋ ਰਹੇ ਹਨ। ਇਸ ਦਾ ਕਾਰਨ ਇੱਕ ਫੌਜੀ ਜਾਂਚ ਦੱਸਿਆ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਹੀ ਇਹ ਦੋਸ਼ ਲਾਏ ਜਾਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ ਹੈ। ਪਰ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਮਿਲਟਰੀ ਪੁਲਿਸ ਵੱਲੋਂ ਉਨ੍ਹਾਂ ਤੱਕ ਪਹੁੰਚ ਕੀਤੀ ਗਈ।

Share this Article
Leave a comment