ਚੰਡੀਗੜ੍ਹ: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ (ਗੁਰਦਾਸਪੁਰ) ‘ਚ ਜ਼ਹਿਰੀਲੀ ਸ਼ਰਾਬ ਕਾਰਨ ਲਗਭਗ 100 ਤੋਂ ਜ਼ਿਆਦਾ ਲੋਕਾਂ ਦੀਆਂ ਜਾਨਾਂ ਚਲੀਆਂ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਅਕਾਲੀ ਦਲ ਰਾਜਭਵਨ ਦਾ ਘਿਰਾਓ ਕਰਨ ਆਇਆ ਸੀ। ਪਰ ਚੰਡੀਗੜ੍ਹ ਪੁਲਿਸ ਵੱਲੋਂ ਬਿਕਰਮ ਮਜੀਠੀਆ, ਬਲਵਿੰਦਰ ਸਿੰਘ ਭੂੰਦੜ ਸਣੇ ਵਰਕਰਾਂ ਨੂੰ ਹਿਰਾਸਤ ਚ ਲੈ ਲਿਆ।
ਪ੍ਰਦਰਸ਼ਨ ਦੌਰਾਨ ਮਜੀਠੀਆ ਦੀ ਅਗਵਾਈ ‘ਚ ਜਦੋਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲਿਸ ਨੇ ਰਸਤੇ ‘ਚ ਹੀ ਬੈਰਿਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਗਿਆ। ਲਗਾਤਾਰ ਵਧ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਸਾਰੇ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਬਿਕਰਮ ਮਜੀਠੀਆ ਨੇ ਕੈਪਟਨ ਦੀ ਤਰਨ ਤਾਰਨ ਫੇਰੀ ਨੂੰ ਮਹਿਜ਼ ਇੱਕ ਫ਼ੋਟੋ ਸੈਸ਼ਨ ਦੱਸਿਆ ਅਤੇ ਕਿਹਾ ਕਿ ਕੈਪਟਨ ਨੇ ਤਰਨ ਤਾਰਨ ਜਾ ਕੇ ਸਿਰਫ ਖਾਨਾਪੂਰਤੀ ਕੀਤੀ ਹੈ।