ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

Global Team
2 Min Read

ਚੰਡੀਗੜ੍ਹ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਾਲਿਸੀ ਹੈ ਬੰਦੀ ਸਿੰਘਾਂ ਨੂੰ ਜੇਲ੍ਹਾਂ ’ਚ ਰੱਖਣਾ ਤੇ ਉਨ੍ਹਾਂ ਨਾਲ ਬੇਇਨਸਾਫ਼ੀ ਕਰਨਾ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਇਹੋ ਮੰਗ ਹੈ ਕਿ ਜਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਫਾਂਸੀ ਨੂੰ ਉਮਰ ਕੈਦ ’ਚ ਤਬਦੀਲ ਕਰਨ ਸਬੰਧੀ ਅਪੀਲ ਵਾਪਸ ਹੋਵੇ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀ ਪੰਥ ਨੂੰ ਵੱਡੀ ਦੇਣ ਹੈ। ਉਨ੍ਹਾਂ ਸਮੂਹ ਸਿਆਸੀ ਤੇ ਪੰਥਕ ਧਿਰਾਂ ਨੂੰ ਇਸ ਮੁੱਦੇ ’ਤੇ ਇੱਕਠੇ ਹੋ ਕੇ ਯਤਨ ਕਰਨ ਦੀ ਅਪੀਲ ਕੀਤੀ।

ਕੇਬਲ ਅਪਰੇਟਰਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੁਣ ਕੇਬਲ ਨੈਟਵਰਕ ਦਾ ਕੰਮ ਸ਼ੁਰੂ ਕਰ ਰਹੀ ਹੈ ਤੇ ਸਭ ਤੋਂ ਵੱਡਾ ਮਾਫੀਆ ਆਮ ਆਦਮੀ ਪਾਰਟੀ ਹੈ। ਬੀਤੇ ਦਿਨ ਵੀ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਤੇ ਨਾਲ ਹਿੀ ਇੱਕ 5 ਮੈਂਬਰ ਵਫ਼ਦ ਬਣਾਇਆ ਸੀ ਜੋ ਪੂਰੇ ਕੇਸ ਦੀ ਪੈਰਵਾਈ ਕਰੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment