ਚੰਡੀਗੜ੍ਹ (ਬਿੰਦੂ ਸਿੰਘ): ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ ‘ਚ ਮਜੀਠੀਆ ਦੇ ਵਕੀਲ ਡੀਐੱਸ ਸੋਬਤੀ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਅਰਜ਼ੀ ਲਗਾ ਦਿੱਤੀ ਹੈ।
ਦੱਸ ਦਈਏ ਕਿ ਮੋਹਾਲੀ ਦੀ ਸੈਸ਼ਨ ਕੋਰਟ ‘ਚ ਸ਼ੁੱਕਰਵਾਰ ਨੂੰ ਅਦਾਲਤ ਵਲੋਂ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਵਲੋਂ ਹਾਈਕੋਰਟ ‘ਚ ਅਰਜ਼ੀ ਲਾਈ ਗਈ ਹੈ।