ਬਿਕਰਮ ਮਜੀਠੀਆ ਕੇਸ ਰੱਦ ਕਰਵਾਉਣ ਲਈ ਪੁੱਜੇ ਸੁਪਰੀਮ ਕੋਰਟ

TeamGlobalPunjab
2 Min Read

ਚੰਡੀਗੜ੍ਹ: ਡਰੱਗ ਮਾਮਲੇ ‘ਚ ਫਸੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਪੁੱਜ ਗਏ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਇਸ ਵੇਲੇ ਮਜੀਠੀਆ ਪਟਿਆਲਾ ਦੀ ਕੇਂਦਰ ਜ਼ਿਲ੍ਹ ‘ਚ ਬੰਦ ਹਨ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਵਿਸ਼ੇਸ਼ ਅਦਾਲਤ ਨੇ ਖਾਰਜ ਕਰ ਦਿੱਤੀ ਸੀ।

ਬਿਕਰਮ ਮਜੀਠੀਆ ਖ਼ਿਲਾਫ਼ ਇਹ ਕੇਸ ਪੰਜਾਬ ਪੁਲਿਸ ਨੇ ਐਨਡੀਪੀਐੱਸ ਤਹਿਤ ਦਰਜ ਕੀਤੇ ਸਨ। ਮਜੀਠੀਆ ਨੂੰ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਕਾਰਨ 23 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ।

ਦੱਸਣਯੋਗ ਹੈ ਕਿ ਪਿੱਛਲੀ ਕਾਂਗਰਸ ਸਰਕਾਰ ਦੇ ਸਮੇਂ ਇੰਟਰਨੈਸ਼ਨਲ ਡਰੱਗ ਸਮਗਲਰਾਂ ਨਾਲ ਸਬੰਧਾਂ ਦੇ ਇਲਜ਼ਾਮਾਂ ਤਹਿਤ ਮਜੀਠਿਆ ਖਿਲਾਫ ਕੇਸ ਦਰਜ ਹੋਇਆ ਸੀ, ਜਿਸ ਲਈ ਨਵਜੋਤ ਸਿੱਧੂ ਵਲੋਂ ਪੂਰਾ ਦਬਾਅ ਪਾਇਆ ਗਿਆ ਸੀ।

ਉੱਥੇ ਹੀ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਇਸ ਮਾਮਲੇ ਦੀ ਸਪੈਸ਼ਲ ਇਨਵੈਸਟਿਗੇਸ਼ਨ ਟੀਮ ਨੂੰ ਬਦਲ ਦਿੱਤਾ ਹੈ। ਨਵੀਂ ਟੀਮ ਆਈਜੀ ਗੁਰਸ਼ਰਨ ਸਿੰਘ ਸੰਧੂ ਦੀ ਨਿਗਰਾਨੀ ਵਿੱਚ ਕੰਮ ਕਰ ਰਹੀ ਹੈ। ਇਸ SIT ਦੇ ਮੁੱਖੀ ਆਈਪੀਐਸ ਅਫਸਰ ਐੱਸ.ਰਾਹੁਲ ਨੂੰ ਬਣਾਇਆ ਗਿਆ ਹੈ। ਟੀਮ ਵਿੱਚ ਏਆਈਜੀ ਰਣਜੀਤ ਸਿੰਘ ਢਿੱਲੋਂ, ਡੀਐਸਪੀ ਰਘੁਵੀਰ ਸਿੰਘ ਅਤੇ ਡੀਐਸਪੀ ਅਮਰਪ੍ਰੀਤ ਸਿੰਘ ਸ਼ਾਮਲ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment