ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿੱਧੂ ਤੋਂ ਮਜੀਠੀਆ ਨੇ ਮੰਗਿਆ ਅਸਤੀਫਾ ਲਗਾਏ ਗੰਭੀਰ ਦੋਸ਼

TeamGlobalPunjab
2 Min Read

ਅੰਮ੍ਰਿਤਸਰ : ਸੂਬੇ ਵਿਚ ਕੋਰੋਨਾ ਵਾਇਰਸ ਵਿਰੁੱਧ ਜਾਰੀ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਰਣਨੀਤੀ ਸਬੰਧੀ ਵਿਰੋਧੀ ਧਿਰਾਂ ਲਗਾਤਾਰ ਬਿਆਨਬਾਜ਼ੀ ਕਰ ਰਹੀਆਂ ਹਨ । ਇਸ ਦੇ ਚਲਦਿਆਂ ਅਜ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ । ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਨਾਲ ਹੋ ਰਹੀਆਂ ਮੌਤਾਂ ਦੀ ਦਰ ਘਟਾਉਣ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਦੋਸ਼ ਲਗਾਇਆ ਕਿ ਸਿਹਤ ਮੰਤਰੀ ਤੇ ਪਹਿਲਾਂ ਹੀ ਗੋਲੀਆਂ ਗਬਨ ਕਰਨ ਦੇ ਦੋਸ਼ ਲੱਗੇ ਹਨ ਤੇ ਹੁਣ ਉਹ ਕੋਵਿਡ 19 ਦੀ ਸਮੱਸਿਆ ਦਾ ਹੱਲ ਕਰਨ ਲਈ ਅਸਫਲ ਰਹੇ ਹਨ । ਮਜੀਠੀਆ ਨੇ ਕਿਹਾ ਕਿ ਸਿੱਧੂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ।

ਅਕਾਲੀ ਆਗੂ ਨੇ ਕਿਹਾ ਕਿ ਬਲਬੀਰ ਸਿੱਧੂ ਦਾ ਗੈਰ ਜ਼ਿੰਮੇਵਾਰਾਨਾ ਰਵੱਈਆ ਰਾਜ ਵਿਚ ਕੋਵਡ ਮਾਮਲਿਆਂ ਦੇ ਨਾਲ ਨਾਲ ਮੌਤ ਦਰ ਵਿਚ ਹੋਏ ਵਾਧੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।. ਉਨ੍ਹਾਂ ਕਿਹਾ ਕਿ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਹਜੂੂਰ ਸਾਹਿਬ ਤੋਂ ਵਾਪਿਸ ਪਰਤੇ ਸ਼ਰਧਾਲੂਆਂ ਨੂੰ ਵੱਖ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਉਨ੍ਹਾਂ ਦਾ ਸਹੀ ਟੈਸਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਅਲੱਗ ਰੱਖਣ ਦੀਆਂ ਹਦਾਇਤਾਂ ਵੀ 27 ਅਪ੍ਰੈਲ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਨੂੰ ਮਿਲੀਆਂ ਸਨ, ਹਾਲਾਂਕਿ ਉਨ੍ਹਾਂ ਨੇ 24 ਅਤੇ 25 ਅਪ੍ਰੈਲ ਨੂੰ ਆਉਣਾ ਸ਼ੁਰੂ ਕਰ ਦਿੱਤਾ ਸੀ।

Share this Article
Leave a comment