ਚੰਡੀਗੜ੍ਹ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਚੰਡੀਗੜ੍ਹ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਉੱਠ ਗਿਆ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕੁੱਝ ਦਸਤਾਵੇਜ਼ ਸਾਂਝੇ ਕੀਤੇ ਹਨ ਅਤੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਮੁੜ ਤੋਂ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ – ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਸਿਹਤ ਖੇਤਰ ਵਿੱਚ ਭਰਤੀ ਲਈ ਨੋਟੀਫਿਕੇਸ਼ਨ ਕੱਡ ਕੇ ਪੰਜਾਬ ਦੇ ਚੰਡੀਗੜ੍ਹ ਤੇ ਹੱਕ ਖੋਹ ਰਹੀ ਹੈ।
ਕੇਂਦਰ ਦੀ ਭਾਜਪਾ ਸਰਕਾਰ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖਤਮ ਕਰਨ ਦੇ ਮੰਤਵ ਨਾਲ ਸਿਹਤ ਖੇਤਰ ਵਿੱਚ ਰੁਜ਼ਗਾਰ ਵਿਚ ਜਿੱਥੇ ਪਹਿਲਾਂ 60/40 ਨਾਲ ਭਰਤੀ ਹੁੰਦੀ ਸੀ। ਜਿਸ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 60 % ਨੁਮਾਇੰਦਗੀ ਸੀ। ਅੱਜ ਕੇਂਦਰ ਸਰਕਾਰ ਨੇ ਪੰਜਾਬ ਦੀ ਦਾਅਵੇਦਾਰੀ ਖਤਮ ਕਰ ਕੇਂਦਰ ਖੁਦ ਭਰਤੀ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਹੱਕਾਂ ਤੇ ਡਾਕਾ ❗️
👉ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਸਿਹਤ ਖੇਤਰ ਵਿੱਚ ਭਰਤੀ ਲਈ ਨੋਟੀਫਿਕੇਸ਼ਨ ਕੱਡ ਕੇ ਪੰਜਾਬ ਦੇ ਚੰਡੀਗੜ੍ਹ ਤੇ ਹੱਕ ਖੋਹ ਰਹੀ ਹੈ।
👉ਕੇਂਦਰ ਦੀ ਭਾਜਪਾ ਸਰਕਾਰ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖਤਮ ਕਰਨ ਦੇ ਮੰਤਵ ਨਾਲ ਸਿਹਤ ਖੇਤਰ ਵਿੱਚ ਰੁਜ਼ਗਾਰ ਵਿਚ ਜਿੱਥੇ ਪਹਿਲਾਂ 60/40 ਨਾਲ ਭਰਤੀ ਹੁੰਦੀ ਸੀ। ਜਿਸ ਵਿੱਚ… pic.twitter.com/HTXho31Tru
— Bikram Singh Majithia (@bsmajithia) April 4, 2024
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2022 ‘ਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਸੈਂਟਰ ਦੇ ਸਰਵਿਸ ਰੂਲ ਲਾਗੂ ਕਰਨ ਦਾ ਐਲਾਨ ਕੀਤਾ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਸੂਬੇ ਦੇ ਹੱਕਾਂ ਲਈ ਲੜਨ ਦਾ ਦਾਅਵਾ ਕਰਨ ਵਾਲੇ ਲੋਕਾਂ ਨੇ ਇਸ ਨੂੰ ਪੰਜਾਬ ਦੇ ਹੱਕਾਂ ਉੱਪਰ ਹਮਲਾ ਕਰਾਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਖ਼ਿਲਾਫ਼ ਮਤਾ ਪੇਸ਼ ਕੀਤਾ ਜਿਸ ਵਿੱਚ ਮੰਗ ਕੀਤੀ ਗਈ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।