ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੱਧੂ ਦੀ ਸੋਸ਼ਲ ਮੀਡੀਆ `ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ `ਚ ਸਿੱਧੂ ਚੋਣ ਪ੍ਰਚਾਰ ਦੌਰਾਨ ਮੰਚ `ਤੇ ਬੈਠੇ ਮੂੰਹ ‘ਚ ਕੁੱਝ ਬੋਲਦੇ ਨਜ਼ਰ ਆ ਰਹੇ ਹਨ।
ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸੋਸ਼ਲ ਮੀਡੀਆ `ਤੇ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਵਿਅੰਗ ਕੀਤੇ ਜਾ ਰਹੇ ਹਨ। ਨਵਜੋਤ ਸਿੱਧੂ ਦੀ ਵਾਇਰਲ ਵੀਡੀਓ ਹੋਣ `ਤੇ ਮਜੀਠੀਆ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ ਤਾਂ ਫਿਰ ਜਾਦੂ ਟੂਣਾ ਉਨ੍ਹਾਂ ਨੂੰ ਕਿਵੇਂ ਬਚਾ ਲਉ, ਕਿਉਂਕਿ ਲੋਕ ਰੱਬ ਦਾ ਰੂਪ ਹੁੰਦੇ ਹਨ ਅਤੇ ਸਿੱਧੂ ਨੇ ਲੋਕਾਂ ਦਾ ਅਪਮਾਨ ਕੀਤਾ ਹੈ।
ਸੰਸਦ ਮੈਂਬਰ ਜਸਬੀਰ ਡਿੰਪਾ ਦੇ ਭਰਾ ਰਾਜਨ ਗਿੱਲ ਨੇ ਅਕਾਲੀ ਦਲ `ਚ ਸ਼ਾਮਲ ਹੋਣ `ਤੇ ਮਜੀਠੀਆ ਨੇ ਕਿਹਾ ਕਿ ਇਹ ਸਿੱਧੂ ਅਤੇ ਰਾਹੁਲ ਗਾਂਧੀ ਦੀ ਅਸਫਲਤਾ ਦਾ ਨਤੀਜਾ ਹੈ।
ਬਿਕਰਮ ਮਜੀਠੀਆ ਨੇ ਨਵਜੋਤ ਕੌਰ ਸਿੱਧੂ ਦੇ ਬਿਆਨ ਜਿਸ `ਚ ਉਨ੍ਹਾਂ ਨੇ ਕਿਹੈ ਕਿ ਜੇਕਰ ਪੰਜਾਬ ਮਾਡਲ ਲਾਗੂ ਨਾ ਕੀਤਾ ਗਿਆ ਤਾਂ ਉਹ ਧਰਨੇ `ਤੇ ਬੈਠਣਗੇ ੳਸ `ਤੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਨਕਾਰ ਦਿੱਤਾ ਗਿਆ ਤਾਂ ਹੁਣ ਉਨ੍ਹਾਂ ਦੇ ਮਾਡਲ ਨੂੰ ਕੌਣ ਪੁੱਛੇਗਾ ? ਹੁਣ ਤਾਂ ਚਰਨਜੀਤ ਸਿੰਘ ਚੰਨੀ ਦੀ ਲੁੱਟ ਦਾ ਮਾਡਲ ਹੀ ਚੱਲੇਗਾ।
ਕੇਜਰੀਵਾਲ ਵੱਲੋਂ ਕੀਤੀ ਗਈ ਤਬਦੀਲੀ `ਤੇ ਮਜੀਠੀਆ ਨੇ ਤਿੱਖਾ ਸ਼ਬਦੀ ਵਾਰ ਕਰਦਿਆਂ ਕਿਹੈ ਕਿ ਬੈਂਕਾਂ ਦੇ ਡਿਫਾਲਟਰਾਂ ਅਤੇ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ, ਕੀ ਇਹ ਬਦਲਾਅ ਹੈ।