ਡਰੱਗ ਮਾਮਲੇ ’ਚ ਜਾਂਚ ਲਈ ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼

TeamGlobalPunjab
1 Min Read

ਚੰਡੀਗੜ੍ਹ: ਡਰੱਗ ਮਾਮਲੇ ਦੀ ਜਾਂਚ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਣਗੇ।

ਮਜੀਠੀਆ ਮੁਹਾਲੀ ਸਟੇਟ ਕਰਾਈਮ ਬਰਾਂਚ ਦੇ ਦਫਤਰ ਵਿਖੇ ਜਾਂਚ ਲਈ ਪਹੁੰਚ ਸਕਦੇ ਹਨ। ਪੰਜਾਬ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਿਲ ਹੋ ਰਹੇ ਹਨ।

ਦੱਸ ਦਈਏ ਕਿ ਮਜੀਠੀਆ ਨੂੰ ਹਾਈਕੋਰਟ ਤੋਂ ਅਗਾਊ ਜ਼ਮਾਨਤ ਮਿਲੀ ਹੈ। ਮਜੀਠੀਆ ਨੂੰ ਰਾਹਤ ਦਿੰਦੇ ਹਾਈਕੋਰਟ ਵੱਲੋਂ ਡਰੱਗ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਸਨ। ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਜੀਠੀਆ ਜਾਂਚ ਵਿੱਚ ਸ਼ਾਮਲ ਹੋ ਸਕਦੇ ਹਨ।

Share this Article
Leave a comment