ਬਿਕਰਮ ਮਜੀਠੀਆ ਅੱਜ ਭਰਨਗੇ ਨਾਮਜ਼ਦਗੀ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਮਜੀਠਾ ਤੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਸੋਮਵਾਰ ਤੱਕ ਗ੍ਰਿਫਤਾਰ ਨਹੀਂ ਕਰ ਸਕੇਗੀ, ਇਸੇ ਦੌਰਾਨ ਮਜੀਠੀਆ ਅੱਜ ਆਪਣਾ ਨਾਮਜ਼ਦਗੀ ਭਰਨਗੇ ।

ਦੱਸਣਯੋਗ ਹੈ ਕਿ ਇਸ ਮਾਮਲੇ ‘ਚ  ਸੁਪਰੀਮ ਕੋਰਟ ਦੇ ਸੀਨੀਅਰ ਵਕੀਲ  ਪੀ. ਚਿਦੰਬਰਮ ਸਰਕਾਰ ਵੱਲੋਂ ਪੇਸ਼ ਹੋਏ ਅਤੇ ਉਨ੍ਹਾਂ ਦੀ ਮੌਜੂਦਗੀ ਵਿੱਚ ਆਦੇਸ਼ ਦਿੱਤਾ ਗਿਆ ਕਿ ਮਜੀਠੀਆ ਨੂੰ ਸੋਮਵਾਰ ਤੱਕ ਗ੍ਰਿਫਤਾਰੀ ਤੋਂ ਸੁਰੱਖਿਅਤ ਰੱਖਿਆ ਜਾਵੇਗਾ ਜਦੋਂ ਤੱਕ ਪਟੀਸ਼ਨ ਸੁਣਵਾਈ ਲਈ ਅਦਾਲਤ ਵਿੱਚ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਨੇ ਡਰੱਗ ਮਾਮਲੇ ‘ਚ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ‘ਤੇ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਕੋਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆ ਸੀ ਪਰ ਹਾਈਕੋਰਟ ਨੇ 3 ਦਿਨਾਂ ਦਾ ਸਮਾਂ ਦਿੱਤਾ। ਜਿਸ ਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਅਤੇ  ਉਨ੍ਹਾਂ ਨੂੰ 31 ਜਨਵਰੀ ਤੱਕ ਗ੍ਰਿਫ਼ਤਾਰੀ ਤੋਂ  ਰਾਹਤ ਮਿਲ ਗਈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment