ਮਜੀਠੀਆ ਨੇ CM ਮਾਨ ਨੂੰ ਲਿਆ ਨਿਸ਼ਾਨੇ ‘ਤੇ, ਕਿਹਾ CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਕੋਈ ਮੁੱਦਾ  ਚੁੱਕਿਆ ਹੀ ਨਹੀਂ

Rajneet Kaur
3 Min Read

ਚੰਡੀਗੜ੍ਹ: ਬੀਤੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਸੀਐਮ ਮਾਨ ਨੇ ਪੰਜਾਬ ਦੇ ਮਸਲੇ ਜ਼ੋਰਦਾਰ ਢੰਗ ਨਾਲ ਚੁੱਕੇ ਹਨ। ਮੁੱਖ ਮੰਤਰੀ ਨੇ ਸਤਲੁਜ ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਬਾਰੇ ਜਿੱਥੇ ਕੋਰੀ ਨਾਂਹ ਕੀਤੀ, ਉੱਥੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ।

ਜਿਸ ਤੋਂ ਬਾਅਦ ਹੁਣ  ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ੳਨ੍ਹਾਂ ਨੇ CM ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮ੍ਰਿਤਸਰ ਵਿਖੇ ਹੋਈ 31ਵੀਂ ਉੱਤਰੀ ਜ਼ੋਨ ਕੌਂਸਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੇ ਕੇਵਲ ਪ੍ਰੈਸ ਨੋਟ ਜਾਰੀ ਕਰਕੇ ਅਖੌਤੀ ਦਾਅਵੇ ਕੀਤੇ ਹਨ ਪਰ ਅਸਲ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਕੋਈ ਮੁੱਦਾ  ਚੁੱਕਿਆ ਹੀ ਨਹੀਂ ਹੈ।ਉਨ੍ਹਾਂ ਕਿਹਾ ਕਿ CM ਮਾਨ ਨੂੰ ਚਾਹੀਦਾ ਸੀ ਕਿ ਉਹ ਗ੍ਰਹਿ ਮੰਤਰੀ ਕੋਲ ਭਾਰਤ ਸਰਕਾਰ ਵਲੋਂ ਕੈਨੇਡਾ ਦੇ ਵੀਜ਼ਿਆਂ ’ਤੇ ਲਗਾਈ ਰੋਕ ਦਾ ਮੁੱਦਾ ਚੁੱਕਦੇ ਕਿਉਂਕਿ ਪਰਵਾਸੀਆਂ ਦੀ ਪੰਜਾਬ ਆਮਦ ਨਾਲ ਵੱਡੀ ਆਰਥਿਕਤਾ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਗੁਜਰਾਤ ਅਤੇ ਮਹਾਰਾਸ਼ਟਰ ਵਲੋਂ ਸਮੁੰਦਰੀ ਰਸਤੇ ਪਾਕਿਸਤਾਨ ਨਾਲ ਵਪਾਰ ਕੀਤਾ ਜਾ ਸਕਦਾ ਹੈ ਤਾਂ ਪੰਜਾਬ ਦੇ ਵਾਹਗਾ ਸਰਹੱਦ ਰਾਹੀਂ ਭਾਰਤ ਸਰਕਾਰ ਵਲੋਂ ਰੋਕ ਕਿਉਂ ਲਗਾਈ ਹੋਈ ਹੈ।ਨਾਲ ਹੀ ਉਨ੍ਹਾਂ ਕਿਹਾ ਕਿ CM ਮਾਨ ਨੂੰ ਬਾਸਮਤੀ ਦੇ ਬਰਾਮਦ ਦੀ ਗੱਲ ਗ੍ਰਹਿ ਮੰਤਰੀ ਕੋਲ ਰੱਖਣੀ ਚਾਹੀਦੀ ਸੀ।

ਦਸ ਦਈਏ ਕਿ  ਉਹ ਅੱਜ ਯੂਥ ਵਰਕਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਕਰਵਾਈ ਰੈਲੀ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰ ਰਹੇ ਸਨ। ਮਜੀਠੀਆ ਨੇ ਕਿਹਾ ਕਿ ਕੈਨੇਡਾ ਤੇ ਭਾਰਤ  ‘ਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।ਪਰ ਦੋਵੇਂ ਦੇਸ਼ ਕੋਈ ਸਬੂਤ ਸਾਹਮਣੇ ਨਹੀਂ ਰੱਖ ਰਹੇ। ਸਥਿਤੀ ਸਪੱਸ਼ਟ ਕਰਨ ਲਈ ਨਾ ਤਾਂ ਕੈਨੇਡਾ ਹੀ ਭਾਰਤ ਖਿਲਾਫ਼ ਕੋਈ ਸਬੂਤ ਸਪੱਸ਼ਟ ਕਰ ਰਿਹਾ ਹੈ ਅਤੇ ਨਾ ਹੀ ਭਾਰਤ ਸਰਕਾਰ ਇਸ ਬਾਰੇ ਕੋਈ ਠੋਸ ਕਾਰਵਾਈ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment