ਚੰਡੀਗੜ੍ਹ:ਪੰਜਾਬ ਵਿੱਚ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਿਮਾਂਡ ਨੂੰ 4 ਦਿਨਾਂ ਲਈ ਵਧਾਉਣ ਦੀ ਮੰਗ ਕੀਤੀ। ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਨੇ ਦਲੀਲ ਦਿੱਤੀ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਅਤੇ ਉਨ੍ਹਾਂ ਨੂੰ ਹੋਰ ਸੂਬਿਆਂ ਵਿੱਚ ਵੀ ਲੈ ਕੇ ਜਾਣ ਦੀ ਲੋੜ ਹੈ। ਅਦਾਲਤ ਨੇ ਵਿਜੀਲੈਂਸ ਦੀ ਮੰਗ ਮੰਨਦਿਆਂ ਮਜੀਠੀਆ ਦਾ 4 ਦਿਨਾਂ ਦਾ ਰਿਮਾਂਡ ਵਧਾ ਦਿੱਤਾ।
ਇਸ ਤੋਂ ਪਹਿਲਾਂ, ਮਜੀਠੀਆ ਦੀ ਅਦਾਲਤੀ ਪੇਸ਼ੀ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਰਿਹਾ। ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਸਮਰਥਕਾਂ ਨਾਲ ਮੋਹਾਲੀ ਪਹੁੰਚੇ ਸਨ ਤਾਂ ਜੋ ਮਜੀਠੀਆ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਸਕਣ। ਪਰ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਅਦਾਲਤ ਵੱਲ ਜਾਣ ਤੋਂ ਰੋਕ ਦਿੱਤਾ ਅਤੇ ਬਾਅਦ ਵਿੱਚ ਸੁਖਬੀਰ ਬਾਦਲ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ।
ਦੱਸ ਦਈਏ ਕਿ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ 540 ਕਰੋੜ ਰੁਪਏ ਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।