Breaking News

ਮਜੀਠੀਆ ਨੂੰ ਐਸਐਚਓ ਨੇ ਦਿੱਤਾ ਠੋਕਵਾਂ ਜਵਾਬ, ਪੜ੍ਹ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ਲੁਧਿਆਣਾ :- ਪੰਜਾਬ ਜ਼ਿਮਨੀ ਚੋਣਾਂ ਲਈ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰ ਦਿੱਤੇ ਹਨ। ਇਸ ਤੋਂ ਬਾਅਦ ਲੀਡਰਾਂ ਵਿਚਕਾਰ ਜ਼ੁਬਾਨੀ ਜੰਗ ਵੀ ਤੇਜ਼ ਹੋ ਗਈ ਹੈ। ਇਸੇ ਸਿਲਸਿਲੇ ‘ਚ ਬੀਤੀ ਕੱਲ੍ਹ ਯਾਨੀ 6 ਸਤੰਬਰ ਨੂੰ ਮੁੱਲਾਂਪੁਰ ਦਾਖਾ ਹਲਕੇ ‘ਚ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ‘ਨੇ ਦਾਖਾ ਥਾਣੇ ਦੇ ਐੱਸਐੱਚਓ ਪ੍ਰੇਮ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਜਿਸ ਬਾਰੇ ਮਜੀਠੀਆ ਨੇ ਇੱਕ ਆਡੀਓ ਵੀ ਪੱਤਰਕਾਰਾਂ ਸਾਹਮਣੇ ਰੱਖੀ ਸੀ। ਮਜੀਠੀਆ ਦਾ ਕਹਿਣਾ ਸੀ ਕਿ ਐੱਸ.ਐੱਚ.ਓ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਜਿਤਾਉਣ ਲਈ ਧੱਕਾ ਕਰ ਰਿਹਾ ਹੈ ਅਤੇ ਮਜੀਠੀਆ ਨੇ ਉਸ ਦੇ ਪੁੱਤਰ ਦੇ ਕਾਂਗਰਸ ਨਾਲ ਸਬੰਧ ਹੋਣ ਦੇ ਸਬੂਤ ਵੀ ਦਿਖਾਏ ਸਨ

ਇਸ ਤੋਂ ਬਾਅਦ ਸਥਾਨਕ ਐੱਸਐੱਚਓ ਪ੍ਰੇਮ ਸਿੰਘ ਨੇ ਵੀ ਬਿਕਰਮ ਮਜੀਠੀਆ ਨੂੰ ਮੋੜਵਾਂ ਜਵਾਬ ਦਿੱਤਾ ਹੈ। ਪ੍ਰੇਮ ਸਿੰਘ ਨੇ ਮਜੀਠੀਆ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠ ਦੱਸਿਆ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ , ਅਤੇ ਨਾ ਉਸ ਦੇ ਪੁੱਤਰ ਦਾ ਕਾਂਗਰਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

Check Also

ਅੱਜ ਹਰ ਭਾਰਤੀ ਦੀ ਆਵਾਜ਼ – ‘ਮੋਦੀ ਹਟਾਓ, ਦੇਸ਼ ਬਚਾਓ’: ‘ਆਪ’

ਚੰਡੀਗੜ੍ਹ/ਜਲੰਧਰ: ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ …

Leave a Reply

Your email address will not be published. Required fields are marked *