ਅਫਗਾਨਿਸਤਾਨ ‘ਚ ਵਾਪਰਿਆ ਵੱਡਾ ਹਾਦਸਾ, 8 ਬੱਚਿਆਂ ਸਮੇਤ 24 ਦੀ ਮੌਤ

Rajneet Kaur
2 Min Read

ਅਫਗਾਨਿਸਤਾਨ: ਅਫਗਾਨਿਸਤਾਨ ‘ਚ ਸੜਕ ਹਾਦਸੇ ‘ਚ ਅੱਠ ਬੱਚਿਆਂ ਅਤੇ 12 ਔਰਤਾਂ ਸਮੇਤ 24 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਲੋਕ ਇਕ ਵੈਨ ‘ਚ ਜਾ ਰਹੇ ਸਨ।  ਵੈਨ ‘ਚ ਸਮਰੱਥਾ ਤੋਂ ਵੱਧ ਯਾਤਰੀ ਭਰੇ ਹੋਏ ਸਨ। ਸਰ-ਏ-ਪੋਲ ਸੂਬੇ ਦੇ ਪੁਲਿਸ ਬੁਲਾਰੇ ਦੀਨ ਮੁਹੰਮਦ ਨਜ਼ਾਰੀ ਨੇ ਦੱਸਿਆ ਕਿ ਵੈਨ ਦੇ ਡਰਾਈਵਰ ਦੀ ਲਾਪਰਵਾਹੀ ਕਾਰਨ ਗੱਡੀ ਸੜਕ ਤੋਂ ਲਾਂਭੇ ਖਾਈ ‘ਚ ਜਾ ਡਿੱਗੀ। ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ।

ਦਸਣਯੋਗ ਹੈ ਕਿ  ਅਫ਼ਗਾਨਿਸਤਾਨ ਵਿੱਚ ਸੜਕਾਂ ਦੀ ਮਾੜੀ ਹਾਲਤ ਕਾਰਨ ਹਰ ਰੋਜ਼ ਹਾਦਸੇ ਵਾਪਰਦੇ ਹਨ। ਤਾਲਿਬਾਨ ਸਰਕਾਰ ਦੇ ਆਉਣ ਤੋਂ ਬਾਅਦ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਸੜਕ ਅਤੇ ਆਵਾਜਾਈ ਦੇ ਜ਼ਰੂਰੀ ਕੰਮ ਠੱਪ ਹੋ ਕੇ ਰਹਿ ਗਏ ਹਨ। ਅਜਿਹੀਆਂ ਘਟਨਾਵਾਂ ‘ਚ ਆਮ ਆਦਮੀ ਨੂੰ ਤਾਲਿਬਾਨ ਦੀ ਲਾਪਰਵਾਹੀ ਦੀ ਕੀਮਤ ਆਪਣੀ ਜਾਨ ਦੇ ਕੇ ਚੁਕਾਉਣੀ ਪੈ ਰਹੀ ਹੈ। ਰਿਪੋਰਟ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਇਹ ਦੋਵੇਂ ਹਾਦਸੇ ਲਾਘਮਾਨ ਸੂਬੇ ਵਿੱਚ ਵਾਪਰੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment