ਪਠਾਨਕੋਟ : ਪਠਾਨਕੋਟ ਦੇ ਸਰਨਾ ਸਥਿਤ ਛੋਟੀ ਨਹਿਰ ਨੇੜੇ ਇੱਕ ਵਰਕਸ਼ਾਪ ਵਿੱਚ ਮੁਰੰਮਤ ਦੌਰਾਨ ਵੈਲਡਿੰਗ ਕਰਦੇ ਸਮੇਂ ਟੈਂਕਰ ਵਿੱਚ ਧਮਾਕਾ ਹੋ ਗਿਆ । ਜਿਸ ਨਾਲ ਇੱਕ ਫੋਰਮੈਨ ਦੀ ਮੌਤ ਹੋ ਗਈ ਜਦੋਂਕਿ ਉਸ ਦਾ ਇੱਕ ਸਾਥੀ ਮੁਲਾਜ਼ਮ ਜ਼ਖ਼ਮੀ ਹੋ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਵਰਕਸ਼ਾਪ ਦੀ ਟੀਨ ਦੀ ਛੱਤ ਉੱਡ ਗਈ ਅਤੇ ਟੈਂਕਰ ਦੇ ਪਰਖਚੇ ਉੱਡ ਗਏ।
ਮ੍ਰਿਤਕ ਦੀ ਪਛਾਣ ਪਿੰਡ ਬਲਸੂਆ ਦੇ ਵਸਨੀਕ 60 ਸਾਲਾ ਦੌਲਤ ਰਾਮ ਵਜੋਂ ਹੋਈ ਹੈ, ਜੋ ਪਿਛਲੇ 20 ਸਾਲਾਂ ਤੋਂ ਵਰਕਸ਼ਾਪ ਵਿੱਚ ਫੋਰਮੈਨ ਵਜੋਂ ਸੇਵਾਵਾਂ ਨਿਭਾ ਰਿਹਾ ਸੀ। ਜ਼ਖ਼ਮੀ ਮੁਲਾਜ਼ਮ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਉਸ ਦੀ ਹਾਲਤ ਸਥਿਰ ਹੈ।
ਧਮਾਕਾ ਟੈਂਕਰ ਦੇ ਅੰਦਰ ਵੈਲਡਿੰਗ ਕਾਰਨ ਬਣੀ ਗੈਸ ਦੇ ਕਾਰਨ ਹੋਇਆ ਹੈ। ਪ੍ਰਭਾਵਿਤ ਪਰਿਵਾਰ ਨੇ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੀ ਗੁਹਾਰ ਲਗਾਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਰਕਸ਼ਾਪ ਦੇ ਮਾਲਕ ਨੇ ਦੌਲਤ ਰਾਮ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਉਨ੍ਹਾਂ ਨਾਲ ਜੁੜੇ ਹੋਏ ਸਨ ਅਤੇ ਆਪਣੇ ਕੰਮ ਵਿੱਚ ਬਹੁਤ ਨਿਪੁੰਨ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

