ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ। 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਉਨ੍ਹਾਂ ਦਾ ਨਾਮ ਸਾਹਮਣੇ ਆਇਆ ਸੀ ਅਤੇ ਕੇਸ ਦਰਜ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫਤਾਰੀ 328 ਪਾਵਨ ਸਰੂਪ ਮਾਮਲੇ ਵਿਚ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਤਿੰਦਰ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਵੀ ਜੁੜੇ ਰਹੇ ਹਨ। ਉਹ ਐਸਜੀਪੀਸੀ ਦੇ ਆਡਿਟ ਅਤੇ ਹੋਰ ਵਿੱਤੀ ਕੰਮਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਕੁਝ ਕੰਪਨੀਆਂ ਵਿੱਚ ਚਾਰਟਰਡ ਅਕਾਊਂਟੈਂਟ (CA) ਵਜੋਂ ਵੀ ਕੰਮ ਕਰ ਚੁੱਕੇ ਹਨ।ਦੱਸਿਆ ਜਾ ਰਿਹਾ ਹੈ ਕਿ ਸਤਿੰਦਰ ਕੋਹਲੀ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਨੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਚਰਚਾਵਾਂ ਛੇੜ ਦਿੱਤੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗੁੰਮ ਹੋਣ ਦਾ ਮਾਮਲਾ ਸਾਲ 2020 ਵਿੱਚ ਪਹਿਲੀ ਵਾਰ ਲੋਕਾਂ ਸਾਹਮਣੇ ਆਇਆ ਜਦੋਂ ਰਿਕਾਰਡ ਦੀ ਜਾਂਚ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਗਿਣਤੀ ਵਿੱਚ ਵੱਡਾ ਅੰਤਰ ਪਾਇਆ ਗਿਆ। ਹਾਲਾਂਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਉਦੋਂ 267 ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ (ਜਿਹਨਾਂ ਦਾ ਕੋਈ ਰਿਕਾਰਡ ਨਹੀਂ) ਹੋਣ ਦੀ ਗੱਲ ਸਾਹਮਣੇ ਆਈ ਸੀ ਪਰ ਬਾਅਦ ਵਿੱਚ ਅਕਾਲ ਤਖ਼ਤ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਲਾਪਤਾ (ਜਿਹਨਾਂ ਦਾ ਕੋਈ ਰਿਕਾਰਡ ਨਹੀਂ) ਹੋਏ ਸਰੂਪਾਂ ਦੀ ਗਿਣਤੀ 328 ਦੱਸੀ। ਪਾਵਨ ਸਰੂਪਾਂ ਦੇ ਗਬਨ ਮਾਮਲੇ ਵਿਚ ਪੁਲਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਹੈ। ਅੰਮ੍ਰਿਤਸਰ ਪੁਲਸ ਵੱਲੋਂ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

