ਸੰਗਰੂਰ ਰੈਲੀ ‘ਚ ਰਾਜਾ ਵੜਿੰਗ ਦਾ ਵੱਡਾ ਐਲਾਨ! ਰਾਹੁਲ ਗਾਂਧੀ ਸਾਹਮਣੇ ਕਹਿ ਦਿੱਤੀ ਵੱਡੀ ਗੱਲ

raajan tiwari
3 Min Read

ਪੰਜਾਬ ਨਿਊਜ਼ : ਪੰਜਾਬ ਦੀ ਸਿਆਸਤ ‘ਚ ਇੱਕ ਵਾਰ ਫਿਰ ਗਰਮਾਹਟ ਤੇਜ਼ ਹੋ ਗਈ ਹੈ… ਸੰਗਰੂਰ ਦੀ ਧਰਤੀ ਤੋਂ ਕਾਂਗਰਸ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼ ਕਰਨ ਦੇ ਸੰਕੇਤ ਦੇ ਦਿੱਤੇ ਹਨ। ਦਰਅਸਲ, ਅੱਜ ਪੰਜਾਬ ਕਾਂਗਰਸ ਵੱਲੋਂ ਸੰਗਰੂਰ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ।ਇਸ ਰੈਲੀ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ ਦੇ ਸਭ ਤੋਂ ਗੰਭੀਰ ਮੁੱਦਿਆਂ ਵਿੱਚੋਂ ਇੱਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ‘ਤੇ ਤਿੱਖੇ ਸਵਾਲ ਚੁੱਕੇ। ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕਈ ਸਾਲ ਪਹਿਲਾਂ ਹੀ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਸੀ। ਪਰ ਉਸ ਸਮੇਂ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ।

 

ਇਹ ਵੀ ਪੜ੍ਹੋ: ਝੋਟਾ ਕਤਲ ਮਾਮਲੇ ‘ਚ ਮੁੜ ਐਕਸ਼ਨ ‘ਚ CBI, ਮੈਡੀਕਲ ਸਟੋਰ ਦੇ ਮਲਬੇ ਦੀ ਹੋ ਰਹੀ ਜਾਂਚ

 

ਵੜਿੰਗ ਨੇ ਕਿਹਾ ਕਿ ਅੱਜ ਨਸ਼ਿਆਂ ਨੇ ਪੰਜਾਬ ਦੇ ਹਾਲਾਤ ਬੇਹੱਦ ਖ਼ਰਾਬ ਕਰ ਦਿੱਤੇ ਹਨ। ਸੂਬੇ ਵਿੱਚ ਹਰ ਮਾਂ ਆਪਣੇ ਪੁੱਤ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਰੈਲੀ ਦੌਰਾਨ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਸਾਢੇ ਚਾਰ ਸਾਲ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਿਆਸੀ ਪਛਾਣ ਦਿੱਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਅਹੁਦਾ ਮਿਲੇ ਜਾਂ ਨਾ ਮਿਲੇ, ਪਰ ਪਾਰਟੀ ਲਈ ਮਿਹਨਤ ਜਾਰੀ ਰਹਿਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਅਗਲੇ ਤਿੰਨ ਤੋਂ ਚਾਰ ਮਹੀਨੇ ਸਾਰੇ ਵਰਕਰ ਪੂਰੀ ਤਾਕਤ ਨਾਲ ਮਿਹਨਤ ਕਰਨਗੇ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸਥਾਪਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਜਤਾਇਆ ਕਿ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ। ਹੁਣ ਦੇਖਣਾ ਹੋਵੇਗਾ ਕਿ ਸੰਗਰੂਰ ਦੀ ਇਸ ਇਨਸਾਫ਼ ਰੈਲੀ ਤੋਂ ਕਾਂਗਰਸ ਦਾ ਇਹ ਸਿਆਸੀ ਸੁਨੇਹਾ ਪੰਜਾਬ ਦੀ ਸਿਆਸਤ ਵਿੱਚ ਕਿੰਨਾ ਅਸਰ ਦਿਖਾਉਂਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

 

Share This Article
Leave a Comment