ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ, ਹਦਾਇਤਾਂ ਜਾਰੀ

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਪੰਜਾਬ ਦੇ ਅਧਿਆਪਕਾਂ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨੇ ਹਦਾਇਤਾਂ ਜਾਰੀ ਕੀਤੀਆਂ ਹਨ । ਜਿਹੜੇ ਵੀ ਅਧਿਆਪਕ ਵਿਦੇਸ਼ ਜਾਣਾ ਚਾਹੁੰਦੇ ਹਨ, ਉਹ ਗਰਮੀ ਦੀਆਂ ਛੁੱਟੀਆਂ ‘ਚ ਅਪਲਾਈ ਕਰਨ। ਅਸਲ ‘ਚ ਅਧਿਕਾਰੀਆਂ ਦੇ ਧਿਆਨ ‘ਚ ਆਇਆ ਹੈ ਕਿ ਬਹੁਤੇ ਅਧਿਆਪਕ ਵਿਦੇਸ਼ ਜਾਣ ਲਈ ਉਸ ਵੇਲੇ ਅਪਲਾਈ ਕਰਦੇ ਹਨ ਜਦੋਂ ਸਕੂਲ ‘ਚ ਪੜ੍ਹਾਈ ਜਾਰੀ ਹੁੰਦੀ ਹੈ।

ਸੂਬਾ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਅਨੁਸਾਰ ਡੀਪੀਆਈ ਸਿੱਖਿਆ ਵਿਭਾਗ ਦੀ ਕੋਆਰਡੀਨੇਸ਼ਨ ਸ਼ਾਖਾ ਨੇ ਸੈਰ-ਸਪਾਟੇ ਵਾਲੇ ਵਿਦੇਸ਼ ਛੁੱਟੀ ਲਈ ਗਰਮੀ ਦੀਆਂ ਛੁੱਟੀਆਂ ਦਾ ਸਮਾਂ ਹੀ ਨਿਸ਼ਚਤ ਕਰ ਦਿੱਤਾ ਹੈ । ਸਹਾਇਕ ਡਾਇਰੈਕਟਰ ਕੋਆਰਡੀਨੇਸ਼ਨ ਵੱਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਅਧਿਆਪਕ ਆਪਣੇ ਰਿਸ਼ਤੇਦਾਰਾਂ ਨੂੰ ਵਿਦੇਸ਼ ਮਿਲਣ ਜਾਣ ਵਾਸਤੇ ਉਨ੍ਹਾਂ ਮਹੀਨਿਆਂ ਦੀ ਚੋਣ ਕਰਦੇ ਹਨ ਜਿਨ੍ਹਾਂ ਵਿਚ ਪੜ੍ਹਾਈ ਦਾ ਜ਼ੋਰ ਹੁੰਦਾ ਹੈ ਜਿਸ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੁੰਦਾ ਹੈ, ਇਸ ਕਾਰਨ ਵਿਭਾਗ ਵੱਲੋਂ ਸਖ਼ਤ ਫ਼ੈਸਲਾ ਲਿਆ ਗਿਆ ਹੈ ।

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.