ਪਰਵਿੰਦਰ ਝੋਟਾ ਦੇ ਪਿਤਾ ਦੀ ਵੱਡੀ ਮੰਗ, ਸਸਕਾਰ ਤੋਂ ਪਹਿਲਾਂ SSP ਦਾ ਹੋਵੇ ਤਬਾਦਲਾ

raajan tiwari
2 Min Read

ਪੰਜਾਬ : ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਪਰਵਿੰਦਰ ਝੋਟਾ ਦੀ ਮੌਤ ਤੋਂ ਬਾਅਦ ਮਾਮਲਾ ਹੋਰ ਭਖਦਾ ਨਜ਼ਰ ਆ ਰਿਹਾ ਹੈ। ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਅਤੇ ਮੀਟਿੰਗ ਵਿੱਚ ਮੌਜੂਦ ਕੈਬਨਿਟ ਮੰਤਰੀਆਂ ਸਾਹਮਣੇ ਵੱਡੀ ਮੰਗ ਰੱਖਦਿਆਂ ਕਿਹਾ ਹੈ ਕਿ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦਾ ਉਨ੍ਹਾਂ ਦੇ ਪੁੱਤਰ ਦੇ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਤੋਂ ਪਹਿਲਾਂ ਤਬਾਦਲਾ ਕੀਤਾ ਜਾਵੇ।ਭੀਮ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਐੱਸਐੱਸਪੀ ਵੈਭਵ ਚੌਧਰੀ ਵੀ ਜ਼ਿੰਮੇਵਾਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਵੱਲੋਂ ਸਮੇਂ ਸਿਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਂਦੀ ਤਾਂ ਅਜਿਹੀ ਸਥਿਤੀ ਪੈਦਾ ਨਾ ਹੁੰਦੀ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਘਟਨਾ ਤੋਂ ਬਾਅਦ ਵੀ ਐੱਸਐੱਸਪੀ ਨੇ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਈ।

ਇਹ ਵੀ ਪੜ੍ਹੌ : ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਉੱਧਰ, ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਅੱਜ 6 ਨਵੰਬਰ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਖੇ ਕੀਤਾ ਜਾਣਾ ਹੈ। ਇਸ ਸਬੰਧੀ ਵੀਰਵਾਰ ਰਾਤ ਕਰੀਬ 12 ਵਜੇ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਉਨ੍ਹਾਂ ਦੀ ਦੇਹ ਨੂੰ ਪੀਜੀਆਈ ਚੰਡੀਗੜ੍ਹ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੌਰਾਨ ਮਾਹੌਲ ਕਾਫ਼ੀ ਭਾਵੁਕ ਹੋ ਗਿਆ। ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪਰਵਿੰਦਰ ਝੋਟਾ ਦੀ ਦੇਹ ਨੂੰ ਮੁਰਦਾਘਰ ਵਿੱਚੋਂ ਬਾਹਰ ਲਿਆਂਦਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਆਈਸੀਯੂ, ਵੈਂਟੀਲੇਟਰ ਅਤੇ ਫਰੀਜ਼ਰ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਰਾਹੀਂ ਚੰਡੀਗੜ੍ਹ ਭੇਜਿਆ ਗਿਆ।ਹੁਣ ਸਾਰਿਆਂ ਦੀਆਂ ਨਜ਼ਰਾਂ ਪੀਜੀਆਈ ਵਿੱਚ ਹੋਣ ਵਾਲੇ ਪੋਸਟਮਾਰਟਮ ‘ਤੇ ਟਿਕੀਆਂ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਹੀ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਵੀ ਕੀਤਾ ਜਾ ਸਕਦਾ ਹੈ।

Share This Article
1 Comment