ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰ ਦੇ ਮੈਗਜ਼ੀਨ ਗੇਟ ਦੇ ਅੰਦਰ, ਇੱਕ ਇਲੈਕਟ੍ਰਾਨਿਕ ਦੁਕਾਨ ਅਤੇ ਮਨਜੀਤ ਪੈਲੇਸ ਦੇ ਨਾਲ ਲੱਗਦੀ ਗਲੀ ਵਿੱਚ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਦੇ ਹੀ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚ ਗਏ।
ਐਸਐਸਪੀ ਨੇ ਕਿਹਾ ਕਿ ਇਹ ਦੋਵੇਂ ਅਪਰਾਧ ਦੋਵਾਂ ਮੁਲਜ਼ਮਾਂ ਵੱਲੋਂ ਕੀਤੇ ਗਏ ਸਨ। ਉਨ੍ਹਾਂ ਨੂੰ ਸੁਰਾਗ ਮਿਲ ਗਿਆ ਹੈ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਭੇਜੀਆਂ ਗਈਆਂ ਹਨ। ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਪਰਿਵਾਰਕ ਮੈਂਬਰ ਕਿਸੇ ਤਰ੍ਹਾਂ ਦੀ ਦੁਸ਼ਮਣੀ ਤੋਂ ਇਨਕਾਰ ਕਰ ਰਹੇ ਹਨ,ਪਰ ਪੁਲਿਸ ਸੂਤਰਾਂ ਮੁਤਾਬਿਕ ਇਹ ਵਾਰਦਾਤਾਂ ਕਿਸੇ ਤਰ੍ਹਾਂ ਦੀਆਂ ਗੈਂਗਸਟਰ ਗਤੀਵਿਧੀਆਂ ਨਾਲ ਜੁੜੀਆਂ ਹੋ ਸਕਦੀਆਂ ਹਨ।
ਇਸ ਮੌਕੇ ਫੌਰੈਂਸਿਕ ਐਕਸਪਰਟ ਵੀ ਉਨ੍ਹਾਂ ਦੇ ਨਾਲ ਸਨ। ਦੋਵਾਂ ਸ਼ੂਟਰਾਂ ਵੱਲੋਂ ਪਹਿਲੀ ਵਾਰਦਾਤ ਥਾਣਾ ਸਿਟੀ ਦੇ ਬਿਲਕੁੱਲ ਪਿਛਲੇ ਪਾਸੇ ਸਥਿਤ ਮਨਜੀਤ ਪੈਲੇਸ ਦੇ ਨਾਲ ਵਾਲੀ ਗਲੀ ਵਿਚ ਅੰਜਾਮ ਦਿੱਤਾ ਗਿਆ। ਇਥੇ ਇਕ ਨੌਜਵਾਨ ਦਾ ਕਤਲ ਕਰਕੇ ਦੋਵੇਂ ਥੋੜੀ ਦੂਰੀ ’ਤੇ ਸਥਿਤ ਮੈਗਜ਼ੀਨੀ ਗੇਟ ਵਾਲੀ ਗਲੀ ’ਚ ਆ ਗਏ। ਇੱਥੇ ਉਨ੍ਹਾਂ ਇਕ ਦੁਕਾਨ ਅੰਦਰ ਐੱਲਈਡੀ ਠੀਕ ਕਰਵਾਉਣ ਆਏ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਮਾਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।