ਨਿਊਜ਼ ਡੈਸਕ: ਤਰਨਤਾਰਨ ‘ਚ ਨਸ਼ਾ ਤਸਕਰੀ ਅਤੇ ਹਵਾਲਾ ਸਿੰਡੀਕੇਟ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਨਜਾਇਜ਼ ਹਥਿਆਰ, ਨਸ਼ੀਲੇ ਪਦਾਰਥ ਅਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਕੀਤੀ ਗਈ ਹੈ।
ਗ੍ਰਿਫ਼ਤਾਰੀ ਤੋਂ ਪਹਿਲਾਂ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਕਾਰਵਾਈ ਕੀਤੀ। ਸਵੈ-ਰੱਖਿਆ ਵਿੱਚ ਗੋਲੀਬਾਰੀ ਦੇ ਨਤੀਜੇ ਵਜੋਂ ਦੋ ਮੁਲਜ਼ਮਾਂ ਦੀ ਲੱਤ ਵਿੱਚ ਸੱਟ ਲੱਗ ਗਈ, ਜਿਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ। ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਇਕਬਾਲ ਸਿੰਘ ਦੁਬਈ ਸਥਿਤ ਇਕ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ ਅਤੇ ਪਿਛਲੇ ਤਿੰਨ ਮਹੀਨਿਆਂ ਵਿਚ 50 ਕਰੋੜ ਰੁਪਏ ਦੇ ਹਵਾਲਾ ਲੈਣ-ਦੇਣ ਕਰ ਚੁੱਕੇ ਹਨ। ਇਹ ਪੈਸਾ ਸਰਹੱਦ ਪਾਰੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤਿਆ ਜਾਂਦਾ ਸੀ।
ਰਿਕਵਰੀ
7 ਕਿਲੋ ਅਫੀਮ
ਪਿਸਤੌਲ (30 ਬੋਰ) ਅਤੇ 6 ਮੈਗਜ਼ੀਨ
23.10 ਲੱਖ ਰੁਪਏ ਦੀ ਡਰੱਗ ਮਨੀ
ਕਰੰਸੀ ਗਿਣਨ ਵਾਲੀ ਮਸ਼ੀਨ ਅਤੇ ਹੋਰ ਇਤਰਾਜ਼ਯੋਗ ਵਸਤੂਆਂ
ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਹੋਰ ਸੰਭਾਵਿਤ ਲਿੰਕਾਂ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।